ਪੰਜਾਬ ਦੇ 3 ਬੂਥਾਂ ''ਤੇ ਮੁੜ ਪੈਣਗੀਆਂ ਵੋਟਾਂ, ਸੂਬਾ ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ

Monday, Feb 15, 2021 - 03:28 PM (IST)

ਪੰਜਾਬ ਦੇ 3 ਬੂਥਾਂ ''ਤੇ ਮੁੜ ਪੈਣਗੀਆਂ ਵੋਟਾਂ, ਸੂਬਾ ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ

ਚੰਡੀਗੜ੍ਹ/ਪਟਿਆਲਾ (ਪਰਮੀਤ) : ਸੂਬਾ ਚੋਣ ਕਮਿਸ਼ਨ ਵੱਲੋਂ ਅੱਜ ਪਟਿਆਲਾ ਦੇ ਨਗਰ ਕੌਂਸਲ ਪਾਤੜਾਂ ਅਤੇ ਸਮਾਣਾ ਦੇ 3 ਬੂਥਾਂ 'ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸੂਬਾ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ਪਾਤੜਾਂ ਦੇ ਰਿਟਰਨਿੰਗ ਅਫ਼ਸਰ ਵੱਲੋਂ ਵਾਰਡ ਨੰਬਰ-8 ਦੇ ਬੂਥ ਨੰਬਰ-11 'ਚ ਵੋਟਾਂ ਦੌਰਾਨ ਈ. ਵੀ. ਐੱਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਵੱਡੀ ਵਾਰਦਾਤ, ਮਹਿਲਾ ਕਾਂਗਰਸ ਦੀ ਪ੍ਰਧਾਨ 'ਤੇ ਅਣਪਛਾਤੇ ਲੋਕਾਂ ਨੇ ਚਲਾਈਆਂ ਗੋਲੀਆਂ

ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫ਼ਸਰ ਵੱਲੋਂ ਵੀ ਸਮਾਣਾ ਦੇ ਵਾਰਡ ਨੰਬਰ-11 ਦੇ ਬੂਥ ਨੰਬਰ-22 ਅਤੇ 23 'ਚ ਈ. ਵੀ. ਐੱਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : CBSE ਪ੍ਰੀਖਿਆ ਦੀ ਤਾਰੀਖ਼ ਟਕਰਾਉਣ ਮਗਰੋਂ JEE Main ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ

ਬੁਲਾਰੇ ਨੇ ਦੱਸਿਆ ਕਿ ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵੱਲੋਂ ਇਨ੍ਹਾਂ ਤਿੰਨਾਂ ਬੂਥਾਂ 'ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : 'ਲੁਧਿਆਣਾ' 'ਚ ਜਾਮ ਲੱਗਣ ਦੀ ਸੰਭਾਵਨਾ ਕਾਰਨ ਟ੍ਰੈਫਿਕ ਪੁਲਸ ਵੱਲੋਂ ਅਲਰਟ ਜਾਰੀ, ਜਾਣੋ ਕਾਰਨ

ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਬੂਥਾਂ 'ਤੇ ਹੁਣ ਮਿਤੀ 16 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋਂ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਅਤੇ ਗਿਣਤੀ 17 ਫਰਵਰੀ, 2021 ਨੂੰ ਹੋਵੇਗੀ।
ਨੋਟ : ਪੰਜਾਬ ਦੇ 3 ਬੂਥਾਂ 'ਤੇ ਦੁਬਾਰਾ ਹੋਣ ਜਾ ਰਹੀਆਂ ਵੋਟਾਂ ਬਾਰੇ ਦਿਓ ਰਾਏ


author

Babita

Content Editor

Related News