ਪਟਿਆਲਾ ਨਗਰ ਨਿਗਮ ਚੋਣਾਂ: 4 ਵਜੇ ਤਕ ਹੋਈ 41.86 ਫ਼ੀਸਦੀ ਵੋਟਿੰਗ
Saturday, Nov 28, 2026 - 05:59 PM (IST)
ਪਟਿਆਲਾ (ਬਲਜਿੰਦਰ): ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਦੀ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਵੋਟ ਪਾਉਣ ਲਈ ਆ ਰਹੇ ਹਨ। ਅਜੇ ਤੱਕ ਲਗਭਗ ਸਾਰੇ ਵਾਰਡਾਂ ਵਿੱਚ ਵੋਟਿੰਗ ਦਾ ਕੰਮ ਸ਼ਾਂਤੀਪੂਰਨ ਢੰਗ ਨਾਲ ਚੱਲ ਰਿਹਾ ਹੈ।
ਦੱਸਣਯੋਗ ਹੈ ਕਿ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪਟਿਆਲਾ ਸ਼ਹਿਰੀ ਹਲਕੇ ਦੇ 22 ਵਾਰਡ ਅਤੇ ਪਟਿਆਲਾ ਦਿਹਾਤੀ ਹਲਕੇ ਦੇ 8 ਵਾਰਡਾਂ ਦੀ ਮੁੜ ਤੋਂ ਚੋਣ ਹੋ ਰਹੀ ਹੈ। ਦੁਪਹਿਰ 2 ਵਜੇ ਤਕ 31.78 ਫ਼ੀਸਦੀ ਅਤੇ 4 ਵਜੇ ਤਕ ਹੋਈ 41.86 ਫ਼ੀਸਦੀ ਵੋਟਿੰਗ ਹੋਈ ਹੈ।
