ਤਲਵੰਡੀ ਸਾਬੋ ''ਚ ਵੋਟਿੰਗ ਨੂੰ ਲੈ ਕੇ ਭਾਰੀ ਉਤਸ਼ਾਹ, ਬਜ਼ੁਰਗ ਔਰਤਾਂ ਵੀ ਪੁੱਜੀਆਂ ਵੋਟ ਪਾਉਣ

Sunday, Dec 17, 2017 - 09:56 AM (IST)

ਤਲਵੰਡੀ ਸਾਬੋ, (ਮੁਨੀਸ਼)— ਬਠਿੰਡਾ ਦੇ ਤਲਵੰਡੀ ਸਾਬੋ 'ਚ ਵੋਟਾਂ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਤਲਵੰਡੀ ਸਾਬੋ 'ਚ ਨਗਰ ਪੰਚਾਇਤ ਲਈ ਵੋਟਾਂ ਪੈ ਰਹੀਆਂ ਹਨ। ਵੋਟਾਂ ਨੂੰ ਲੈ ਕੇ ਬਜ਼ੁਰਗਾਂ 'ਚ ਵੀ ਭਾਰੀ ਉਤਸ਼ਾਹ ਦੇਖਿਆ ਜਾ ਸਕਦਾ ਹੈ। ਤਲਵੰਡੀ ਸਾਬੋ ਦੇ ਵਾਰਡ ਨੰਬਰ-10 ਅਤੇ ਵਾਰਡ ਨੰਬਰ-14 'ਚ ਬਜ਼ੁਰਗ ਔਰਤਾਂ ਵੋਟ ਪਾਉਣ ਪੁੱਜੀਆਂ। ਠੰਡ ਦੇ ਬਾਵਜੂਦ ਨੌਜਵਾਨ ਵਰਗ ਅਤੇ ਬਜ਼ੁਰਗਾਂ 'ਚ ਵੋਟਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। 
ਇੱਥੇ ਦੱਸ ਦੇਈਏ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਹੋਰ ਵੱਖ-ਵੱਖ ਥਾਵਾਂ 'ਤੇ ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਵੋਟਾਂ ਪੈ ਰਹੀਆਂ ਹਨ। ਵੋਟਾਂ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਹਨ।


Related News