ਪੰਜਾਬ ਵਿਧਾਨ ਸਭਾ ਚੋਣਾਂ ਲਈ ਮੱਧ ਪ੍ਰਦੇਸ਼ ਤੋਂ ਆਈਆਂ ਵੋਟਿੰਗ ਮਸ਼ੀਨਾਂ

Tuesday, Sep 07, 2021 - 11:45 AM (IST)

ਪੰਜਾਬ ਵਿਧਾਨ ਸਭਾ ਚੋਣਾਂ ਲਈ ਮੱਧ ਪ੍ਰਦੇਸ਼ ਤੋਂ ਆਈਆਂ ਵੋਟਿੰਗ ਮਸ਼ੀਨਾਂ

ਜਲੰਧਰ (ਐੱਨ. ਮੋਹਨ) : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੀ ਤਿਆਰੀ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਚੋਣਾਂ ਲਈ ਜ਼ਰੂਰੀ 56 ਹਜ਼ਾਰ ਵੋਟਿੰਗ ਮਸ਼ੀਨਾਂ ਦਾ ਇੰਤਜ਼ਾਮ ਹੋ ਚੁੱਕਾ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਪਹਿਲੀ ਖੇਪ ਮੱਧ ਪ੍ਰਦੇਸ਼ ਤੋਂ ਪੰਜਾਬ ਆ ਚੁੱਕੀ ਹੈ, ਜਦੋਂਕਿ ਹੋਰ ਮਸ਼ੀਨਾਂ ਵੀ ਆਉਣ ਵਾਲੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਵਲੋਂ ਇਸ਼ਤਿਹਾਰਾਂ ਲਈ ਬੈਠਕ ਕੀਤੀ ਗਈ, ਜਿਸ ਵਿਚ ਕਿਹਾ ਗਿਆ ਕਿ ਪੇਂਡੂ ਖੇਤਰ ਦੇ ਲੋਕਾਂ, ਖਾਸ ਤੌਰ ’ਤੇ ਇੱਟਾਂ ਦੇ ਭੱਠਿਆਂ ’ਤੇ ਕੰਮ ਕਰਨ ਵਾਲੇ ਮਜ਼ਦੂਰਾਂ ਤਕ ਪੂਰੀ ਪਹੁੰਚ ਬਣ ਸਕੇ, ਇਸ ਦੇ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਯੂ-ਟਿਊਬ ਚੈਨਲਾਂ ਸਬੰਧੀ ਵੀ 2 ਦਿਨ ਬਾਅਦ ਬੈਠਕ ਕੀਤੀ ਜਾ ਰਹੀ ਹੈ ਤਾਂ ਜੋ ਮੀਡੀਆ ਦੇ ਹਰ ਖੇਤਰ ਰਾਹੀਂ ਵੋਟਰਾਂ ਨਾਲ ਸੰਪਰਕ ਕੀਤਾ ਜਾ ਸਕੇ। ਡਾ. ਰਾਜੂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਖਬਰਾਂ ਗਲਤ ਸਨ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਮਸ਼ੀਨਾਂ ਦੀ ਘਾਟ ਹੈ।

ਇਹ ਵੀ ਪੜ੍ਹੋ : ਟਰਾਂਸਪੋਰਟ ਮਾਫੀਆ ਅੱਗੇ ਗੋਡੇ ਟੇਕ ਕੇ ਸਰਕਾਰੀ ਬੱਸ ਸੇਵਾ ਦੀ ਬਲੀ ਲੈ ਰਹੀ ਹੈ ਕਾਂਗਰਸ ਸਰਕਾਰ :  ਸਰਬਜੀਤ ਮਾਣੂੰਕੇ

ਸੂਬੇ ਵਿਚ ਵੋਟਰ ਸੂਚੀ ’ਚ ਰਜਿਸਟ੍ਰੇਸ਼ਨ, ਨਾਂ ਹਟਾਉਣ ਅਤੇ ਠੀਕ ਕਰਨ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਹੋ ਚੁੱਕੀ ਹੈ। ਭਾਰਤੀ ਚੋਣ ਕਮਿਸ਼ਨ (ਈ. ਸੀ. ਆਈ.) ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਵਿਚ ਵੇਰਵੇ ਦਾਖਲ ਕਰਨ, ਹਟਾਉਣ ਤੇ ਸੁਧਾਰਨ ਲਈ ਪਹਿਲੀ ਜਨਵਰੀ, 2022 ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਨਾਲ ਨਾਗਰਿਕਾਂ ਨੂੰ ਖੁਦ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਆਫਲਾਈਨ ਜਾਂ ਆਨਲਾਈਨ ਚੋਣ ਵੇਰਵਿਆਂ ਨੂੰ ਅਟੈਸਟ ਕਰਨ ਦਾ ਮੌਕਾ ਮਿਲਦਾ ਹੈ।

ਇਹ ਵੀ ਪੜ੍ਹੋ : ਕੱਚੇ ਮੁਲਾਜ਼ਮਾਂ ਨੂੰ ਜਲਦ ਪੱਕਾ ਕਰੇਗੀ ਕੈਪਟਨ ਸਰਕਾਰ : ਰਾਵਤ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News