ਰਾਜਸਥਾਨ ਤੇ ਤੇਲੰਗਾਨਾ ''ਚ ਪੈਣਗੀਆਂ ਅੱਜ ਵੋਟਾਂ (ਪੜੋ 7 ਦਸੰਬਰ ਦੀਆਂ ਖਾਸ ਖਬਰਾਂ)
Friday, Dec 07, 2018 - 02:47 AM (IST)

ਨਵੀਂ ਦਿੱਲੀ/ਜਲੰਧਰ (ਵੈਬ ਡੈਸਕ)-ਵਿਧਾਨ ਸਭਾ ਚੋਣਾਂ 2018 ਦੇ ਆਖਰੀ ਪੜਾਅ 'ਚ ਸ਼ੁੱਕਰਵਾਰ ਨੂੰ ਰਾਜਸਥਾਨ ਅਤੇ ਤੇਲੰਗਾਨਾ 'ਚ ਵੋਟਾਂ ਪੈਣਗੀਆਂ। ਤੇਲੰਗਾਨਾ 'ਚ 119 ਸੀਟਾਂ ਲਈ ਅਤੇ ਰਾਜਸਥਾਨ 'ਚ 199 ਸੀਟਾਂ ਲਈ ਸ਼ੁੱਕਰਵਾਰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਨੇ ਇਸ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਕੈਪਟਨ ਅੱਜ ਪਹੁੰਚਣਗੇ ਬਾਰਨ
ਪਟਿਆਲਾ ਦਿਹਾਤੀ ਅਧੀਨ ਪੈਂਦੇ ਪਿੰਡ ਬਾਰਨ ਵਿਖੇ ਪੰਜਾਬ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਦੇ ਅਗਲੇ ਪੜਾਅ ਅਧੀਨ 1,09,750 ਯੋਗ ਕਿਸਾਨਾਂ ਲਈ 1,771 ਕਰੋੜ ਦੇ ਕਰਜ਼ਾ ਰਾਹਤ ਸਮਾਗਮ ਦੀ ਪ੍ਰਧਾਨਗੀ ਲਈ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਪਿੰਡ ਬਾਰਨ ਵਿਖੇ ਅੱਜ ਪਹੁੰਚਣਗੇ। ਮੁੱਖ ਮੰਤਰੀ ਦੀ ਇਸ ਫੇਰੀ ਨੂੰ ਲੈ ਕੇ ਪੁਲਸ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
ਮਾਲਿਆ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ
ਬੈਂਕਾਂ ਦਾ ਲਗਭਗ 9 ਹਜ਼ਾਰ ਕਰੋੜ ਰੁਪਏ ਲੈ ਕੇ ਭੱਜੇ ਵਿਜੈ ਮਾਲਿਆ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਆਰਥਿਕ ਭਗੌੜੇ ਐਲਾਨ ਕੀਤੇ ਜਾਣ ਦੇ ਮਾਮਲੇ 'ਚ ਬੰਬੇ ਹਾਈਕੋਰਟ ਦੇ ਫੈਸਲੇ ਨੂੰ ਮਾਲਿਆ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ।
ਬਰਗਾੜੀ ਤੇ ਬਹਿਬਲ ਕਾਂਡ ਦੀ ਜਾਂਚ ਸਬੰਧੀ ਬਣਾਈ ਗਈ ਸਿੱਟ ਕਰੇਗੀ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਦੇ ਬਿਆਨ ਦਰਜ
ਪੰਜਾਬ ਸਰਕਾਰ ਵਲੋਂ ਬਰਗਾੜੀ ਕਾਂਡ ਅਤੇ ਬਹਿਬਲ ਕਲਾਂ ਕਾਂਡ ਦੀ ਜਾਂਚ ਲਈ ਬਣਾਈ ਗਈ ਸਿੱਟ ਅੱਜ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਦੇ ਬਿਆਨ ਦਰਜ ਕਰਨ ਲਈ ਸਵੇਰੇ 11 ਵਜੇ ਬਰਨਾਲਾ ਵਿਖੇ ਪੁੱਜੇਗੀ। ਜਾਣਕਾਰੀ ਦਿੰਦਿਆਂ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਬੀਤੇ ਦਿਨੀਂ ਆਈ. ਜੀ. ਕੰਵਰ ਵਿਜੈ ਪ੍ਰਤਾਪ ਸਿੰਘ ਦਾ ਮੈਨੂੰ ਫੋਨ ਆਇਆ ਸੀ ਕਿ ਸਿੱਟ ਦੇ ਮੈਂਬਰ ਤੁਹਾਡਾ ਬਿਆਨ ਦਰਜ ਕਰਨ ਲਈ 7 ਦਸੰਬਰ ਨੂੰ ਸਵੇਰੇ 11 ਵਜੇ ਦੇ ਕਰੀਬ ਆਉਣਗੇ।
ਖੇਡ
ਅੱਜ ਹੋਣ ਵਾਲੇ ਮੁਕਾਬਲੇ
ਕ੍ਰਿਕਟ : ਭਾਰਤ ਬਨਾਮ ਆਸਟ੍ਰੇਲੀਆ (ਪਹਿਲਾ ਟੈਸਟ, ਦੂਜਾ ਦਿਨ)
ਕ੍ਰਿਕਟ : ਪਾਕਿਸਤਾਨ ਬਨਾਮ ਨਿਊਜ਼ੀਲੈਂਡ (ਤੀਜਾ ਟੈਸਟ, ਪੰਜਵਾਂ ਦਿਨ)
ਕ੍ਰਿਕਟ : ਰਣਜੀ ਟਰਾਫੀ ਕ੍ਰਿਕਟ ਟੂਰਨਾਮੈਂਟ-2018
ਹਾਕੀ : ਆਸਟਰੇਲੀਆ ਬਨਾਮ ਚੀਨ (ਹਾਕੀ ਵਿਸ਼ਵ ਕੱਪ-2018)