ਨਗਰ ਕੌਂਸਲ ਸ਼ਾਮਚੁਰਾਸੀ 'ਚ ਵੋਟਿੰਗ ਪ੍ਰਕਿਰਿਆ ਸ਼ੁਰੂ,  3372 ਵੋਟਰ ਕਰਨਗੇ ਕਿਸਮਤ ਦਾ ਫ਼ੈਸਲਾ

Saturday, Jun 13, 2026 - 08:38 AM (IST)

ਨਗਰ ਕੌਂਸਲ ਸ਼ਾਮਚੁਰਾਸੀ 'ਚ ਵੋਟਿੰਗ ਪ੍ਰਕਿਰਿਆ ਸ਼ੁਰੂ,  3372 ਵੋਟਰ ਕਰਨਗੇ ਕਿਸਮਤ ਦਾ ਫ਼ੈਸਲਾ

ਸ਼ਾਮਚੁਰਾਸੀ(ਝਾਵਰ)- ਨਗਰ ਕੌਂਸਲ ਸ਼ਾਮਚੁਰਾਸੀ 'ਚ ਅੱਜ ਸਵੇਰੇ 8 ਵਜੇ 9 ਵਾਰਡਾਂ ਦੀਆਂ ਚੋਣਾਂ ਨੂੰ ਲੈ ਕੇ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਜੋ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਪ੍ਰਸ਼ਾਸਨ ਵੱਲੋਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸ਼ਾਮ 4 ਵਜੇ ਵੋਟਿੰਗ ਦੀ ਪ੍ਰਕਿਰਿਆ ਖ਼ਤਮ ਹੁੰਦੇ ਹੀ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੇ ਅੰਦਰ ਹੀ ਵੋਟਾਂ ਦੀ ਗਿਣਤੀ ਦਾ ਕੰਮ ਤੁਰੰਤ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਨਤੀਜੇ ਐਲਾਨੇ ਜਾਣਗੇ। ਚੋਣਾਂ ਨੂੰ ਅਮਨ-ਅਮਾਨ ਅਤੇ ਨਿਰਪੱਖ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਰੀਟਰਨਿੰਗ ਅਫ਼ਸਰ ਅਤੇ ਹੋਰ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਸ਼ਾਮਚੁਰਾਸੀ, ਲਾਇਲਪੁਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੌਰਮਿੰਟ ਮਿਲਡ ਸਕੂਲ ਅਤੇ ਸਰਕਾਰੀ ਪ੍ਰਇਮਰੀ ਸਕੂਲ ਵਿਖੇ ਸ਼ਾਮਚੁਰਾਸੀ ਦੇ 9 ਵਾਰਡਾਂ ਦੇ 9 ਪੋਲਿੰਗ ਸਟੇਸ਼ਨ ਬਣਾਏ ਗਏ ਹਨ। 

ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲਾਂ 'ਚ ਵੋਟਿੰਗ ਪ੍ਰਕਿਰਿਆ ਸ਼ੁਰੂ, ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ

ਵਧੀਕ ਚੋਣਕਾਰ ਅਫ਼ਸਰ ਨਿਕਾਸ ਕੁਮਾਰ ਅਤੇ ਐੱਸ. ਡੀ. ਐੱਮ. ਪਰਮਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋ ਰਹੀਆਂ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਇਨ੍ਹਾਂ ਚੋਣਾਂ ਸਬੰਧੀ ਜਾਣਕਾਰੀ ਦਿੰਦੇ ਰੀਟਰਨਿੰਗ ਅਫ਼ਸਰ ਤਜਿੰਦਰ ਸਿੰਘ, ਸਹਾਇਕ ਅਫ਼ਸਰ ਹਰਦੀਪ ਸਿੰਘ ਅਤੇ ਇਲੈਕਸ਼ਨ ਇੰਚਾਰਜ ਸੁਖਦੇਵ ਸਿੰਘ ਕਾਜਲ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੁੱਲ੍ਹ 135 ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਚੋਣ ਅਮਲਾ ਆਪਣੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ ’ਤੇ ਪਹੁੰਚ ਚੁੱਕਾ ਹੈ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਸਰਪਲਸ ਟੀਮਾਂ ਵੀ ਮੌਕੇ ’ਤੇ ਤਾਇਨਾਤ ਰੱਖੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੇ ਕੁੱਲ੍ਹ 9 ਵਾਰਡਾਂ ਵਿੱਚ ਇਸ ਵਾਰ 3372 ਵੋਟਰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਨਗੇ। ਇਨ੍ਹਾਂ ਵਿਚ ਕੁੱਲ੍ਹ ਵੋਟਰਾਂ ਵਿੱਚੋਂ 1725 ਮਰਦ ਵੋਟਰ ਅਤੇ 1647 ਔਰਤ ਵੋਟਰ ਸ਼ਾਮਲ ਹਨ। 4 ਵਜੇ ਵੋਟਿੰਗ ਦੀ ਪ੍ਰਕਿਰਿਆ ਖ਼ਤਮ ਹੁੰਦੇ ਹੀ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੇ ਅੰਦਰ ਹੀ ਵੋਟਾਂ ਦੀ ਗਿਣਤੀ ਦਾ ਕੰਮ ਤੁਰੰਤ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਨਤੀਜੇ ਐਲਾਨੇ ਜਾਣਗੇ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਅਦਾਲਤ 'ਚ ਪੇਸ਼, 1 ਦਿਨ ਦਾ ਮਿਲਿਆ ਰਿਮਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News