ਅੰਮ੍ਰਿਤਸਰ 'ਚ ਅਮਨ-ਅਮਾਨ ਨਾਲ ਮੁਕੰਮਲ ਹੋਈ ਚੋਣ ਪ੍ਰਕਿਰਿਆ, ਜ਼ਿਲ੍ਹੇ 'ਚ ਹੋਈ 55 ਫ਼ੀਸਦੀ ਵੋਟਿੰਗ
Tuesday, Oct 15, 2024 - 03:32 PM (IST)
ਅੰਮ੍ਰਿਤਸਰ(ਨੀਰਜ, ਗੁਰਮੀਤ, ਪ੍ਰਿਥਪਾਲ, ਰਮਨ)- ਪੰਜਾਬ 'ਚ ਪੰਚਾਇਤੀ ਚੋਣਾਂ ਤਹਿਤ ਅੰਮ੍ਰਿਤਸਰ 'ਚ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਸੀ। ਇਸ ਮੌਕੇ ਲੋਕਾਂ ਵਿੱਚ ਵੋਟਾਂ ਨੂੰ ਲੈ ਕੇ ਵੱਖ-ਵੱਖ ਪਿੰਡਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਲੋਕ ਲੰਮੀਆਂ ਲੰਮੀਆਂ ਲਾਈਨਾਂ ਵਿੱਚ ਲੱਗੇ ਨਜ਼ਰ ਆਏ। ਦਿਨ ਭਰ ਚੋਣਾਂ ਤੋਂ ਬਾਅਦ ਜ਼ਿਲ੍ਹੇ 'ਚ ਚੋਣ ਪ੍ਰਕਿਰਿਆ ਮੁਕੰਮਲ ਹੋ ਗਈ ਹੈ।
ਜ਼ਿਲ੍ਹੇ 'ਚ ਹੋਈ 55 ਫੀਸਦੀ ਹੋਈ ਵੋਟਿੰਗ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲੇ ਵਿਚ ਕੁੱਲ 856 ਗ੍ਰਾਮ ਪੰਚਾਇਤਾਂ ਹਨ ਅਤੇ ਕੁੱਲ 1,268 ਪੋਲਿੰਗ ਬੂਥ ਬਣਾਏ ਗਏ ਹਨ ਅਤੇ 1,030 ਪੋਲਿੰਗ ਬੂਥਾਂ ’ਤੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚੋਂ 234 ਬੂਥਾਂ ’ਤੇ 192 ਸਰਪੰਚ ਅਤੇ 1,091 ਪੰਚ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ 10,491 ਅਧਿਕਾਰੀ ਅਤੇ ਕਰਮਚਾਰੀ ਚੋਣ ਡਿਊਟੀ ’ਤੇ ਲਾਏ ਗਏ ਹਨ।
ਪੋਲਿੰਗ ਬੂਥਾਂ ਵਿੱਚੋਂ 327 ਬੂਥਾਂ ਨੂੰ ਸੰਵੇਦਨਸ਼ੀਲ ਅਤੇ 179 ਬੂਥਾਂ ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਪੁਲਸ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਨੂੰ ਵੀ ਹੁੱਲੜਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦੱਸ ਦੇਈਏ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ ਜਿਸ ਉਪਰੰਤ ਮੌਕੇ ਉੱਪਰ ਹੀ ਗਿਣਤੀ ਕਰਕੇ ਨਤੀਜੇ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹੇ 'ਚ ਵੋਟਿੰਗ ਸ਼ੁਰੂ, 882 ਸਰਪੰਚਾਂ ਦੀ ਹੋਵੇਗੀ ਚੋਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8