ਮੁਕੇਰੀਆਂ : ਵੋਟਿੰਗ ਲਈ ਪੋਲਿੰਗ ਬੂਥਾਂ 'ਤੇ ਪੁੱਜ ਰਹੇ ਲੋਕ, ਉਮੀਦਵਾਰਾਂ ਨੇ ਪਾਈਆਂ ਵੋਟਾਂ

Monday, Oct 21, 2019 - 09:13 AM (IST)

ਮੁਕੇਰੀਆਂ : ਵੋਟਿੰਗ ਲਈ ਪੋਲਿੰਗ ਬੂਥਾਂ 'ਤੇ ਪੁੱਜ ਰਹੇ ਲੋਕ, ਉਮੀਦਵਾਰਾਂ ਨੇ ਪਾਈਆਂ ਵੋਟਾਂ

ਮੁਕੇਰੀਆਂ (ਅਮਰੀਕ) : ਮੁਕੇਰੀਆਂ ਵਿਧਾਨ ਸਭਾ ਹਲਕਾ-39 ਲਈ ਵੋਟਾਂ ਪੈਣੀਆਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਲੋਕ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਪੋਲਿੰਗ ਬੂਥਾਂ 'ਤੇ ਪੁੱਜ ਰਹੇ ਹਨ। ਆਮ ਲੋਕਾਂ ਦੇ ਨਾਲ ਭਾਜਪਾ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਨੇ ਵੀ ਬੂਥ ਨੰਬਰ-100 'ਤੇ ਵੋਟ ਪਾਈ ਅਤੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨ ਦਾ ਦਾਅਵਾ ਕੀਤਾ। ਇਸੇ ਤਰ੍ਹਾਂ ਕਾਂਗਰਸੀ ਉਮੀਦਵਾਰ ਇੰਦੂ ਬਾਲਾ ਨੇ ਵੀ ਬੂਥ ਨੰਬਰ-117 'ਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।

PunjabKesari

ਇੰਦੂ ਬਾਲਾ ਨੇ ਆਪਣੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਲੋਕਾਂ ਦੀ ਬਹੁਤ ਸੇਵਾ ਕੀਤਾ ਹੈ ਅਤੇ ਇਸੇ ਤਰ੍ਹਾਂ ਉਹ ਵੀ ਜਨਤਾ ਦੀ ਸੇਵਾ ਕਰਦੇ ਰਹਿਣਗੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਧਿਆਨ ਸਿੰਘ ਮੁਲਤਾਨੀ ਨੇ ਬੂਥ ਨੰਬਰ-208 'ਚ ਆਪਣੀ ਵੋਟ ਪਾਈ ਅਤੇ ਕਿਹਾ ਕਿ ਉਨ੍ਹਾਂ ਦਾ ਮੁਕਾਬਲਾ ਕਿਸੇ ਪਾਰਟੀ ਨਾਲ ਨਹੀਂ ਹੈ। ਉਨ੍ਹਾਂ ਕਿਹਾ ਕਿ ਜਨਤਾ ਦੀ ਲੁੱਟ-ਖਸੁੱਟ ਕਰਨ ਵਾਲੇ ਨੇਤਾਵਾਂ ਨੂੰ ਲੋਕ ਅੱਕ ਚੁੱਕੇ ਹਨ ਅਤੇ ਕੋਈ ਨਵਾਂ ਬਦਲ ਲੱਭ ਰਹੇ ਹਨ।

 


author

Babita

Content Editor

Related News