ਫਗਵਾੜਾ ''ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਸੁਰੱਖਿਆ ਦੇ ਸਖਤ ਇੰਤਜ਼ਾਮ
Friday, Jun 21, 2019 - 08:54 AM (IST)

ਫਗਵਾੜਾ (ਹਰਜੋਤ) : ਨਗਰ ਨਿਗਮ ਫਗਵਾੜਾ 'ਚ ਸ਼ੁੱਕਰਵਾਰ ਨੂੰ ਜ਼ਿਮਨੀ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਲੋਕਾਂ ਵਲੋਂ ਇੱਥੋਂ ਦੇ ਵਾਰਡ ਨੰਬਰ-35 ਮਾਡਲ ਟਾਊਨ ਵਿਖੇ ਵੋਟਾਂ ਪਾਈਆਂ ਜਾ ਰਹੀਆਂ ਹਨ।
ਵੋਟਾਂ ਨੂੰ ਮੁੱਖ ਰੱਖਦਿਆਂ ਪੁਲਸ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਤਰ੍ਹਾਂ ਦੀ ਅਣਹੋਣੀ ਤੋਂ ਬਚਿਆ ਜਾ ਸਕੇ।