ਪੰਜਾਬ ਚੋਣਾਂ 2022 : ਲੁਧਿਆਣਾ 'ਚ ਵੋਟਾਂ ਪੈਣੀਆਂ ਸ਼ੁਰੂ, DC ਦੀ ਲੋਕਾਂ ਖ਼ਾਸ ਅਪੀਲ

02/20/2022 8:38:13 AM

ਲੁਧਿਆਣਾ (ਰਾਜ) : ਪੰਜਾਬ ਵਿਧਾਨ ਸਭਾ ਚੋਣਾਂ ਲਈ ਲੁਧਿਆਣਾ ਜ਼ਿਲ੍ਹੇ 'ਚ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਆਪਣੀ ਵੋਟ ਪਾਈ। ਉਨ੍ਹਾਂ ਨੇ ਸਰਕਾਰੀ ਕਾਲਜ ਫਾਰ ਵੁਮੈਨ 'ਚ ਆਪਣੀ ਵੋਟ ਪਾਈ।

ਇਹ ਵੀ ਪੜ੍ਹੋ : ਪੰਜਾਬ ਚੋਣਾਂ : ਵੈੱਬ ਕਾਸਟਿੰਗ ਜ਼ਰੀਏ ਚੋਣ ਕਮਿਸ਼ਨ ਦੇ ਰਾਡਾਰ 'ਤੇ ਰਹਿਣਗੇ ਸਾਰੇ ਪੋਲਿੰਗ ਸਟੇਸ਼ਨ

ਉਨ੍ਹਾਂ ਨੇ ਲੁਧਿਆਣਾ ਦੀ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ 'ਤੇ ਆ ਕੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਅਤੇ ਸ਼ਾਂਤਮਈ ਢੰਗ ਨਾਲ ਵੋਟਾਂ ਪਾਉਣ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਹੈ ਕਿ ਇਸ ਦੌਰਾਨ ਕੋਵਿਡ-19 ਗਾਈਡਲਾਈਨਜ਼ ਨੂੰ ਜ਼ਰੂਰ ਧਿਆਨ 'ਚ ਰੱਖਿਆ ਜਾਵੇ ਅਤੇ ਸੋਸ਼ਲ ਡਿਸਟੈਂਸ ਰੱਖ ਕੇ ਮਾਸਕ ਜ਼ਰੂਰ ਪਾਏ ਜਾਣ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਉਮੀਦਵਾਰ ਹਨ, ਪਰ ਖ਼ੁਦ ਨੂੰ ਨਹੀਂ ਪਾ ਸਕਣਗੇ 'ਵੋਟ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita