ਨਾਭਾ ''ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਪੈ ਰਹੀਆਂ ਵੋਟਾਂ, ਪੋਲਿੰਗ ਬੂਥਾਂ ''ਤੇ ਪੁੱਜ ਰਹੇ ਲੋਕ
Sunday, Dec 14, 2025 - 08:55 AM (IST)
ਨਾਭਾ (ਰਾਹੁਲ) : ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਬਲਾਕ ਸੰਮਤੀਆਂ ਲਈ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਲੋਕ ਪੋਲਿੰਗ ਬੂਥਾਂ 'ਤੇ ਆ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਮੱਦੇਨਜ਼ਰ ਨਾਭਾ ਵਿਖੇ ਵੀ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, 9 ਜ਼ਿਲ੍ਹਿਆਂ 'ਚ ਚਿਤਾਵਨੀ ਜਾਰੀ
ਨਾਭਾ 'ਚ 3 ਜ਼ਿਲ੍ਹਾ ਪ੍ਰੀਸ਼ਦਾਂ ਅਤੇ 25 ਬਲਾਕ ਸੰਮਤੀ ਜ਼ੋਨਾਂ ਲਈ ਵੋਟਾਂ ਪੈ ਰਹੀਆਂ ਹਨ। ਇੱਥੇ ਕੁੱਲ 3 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਅਮਨ-ਸ਼ਾਂਤੀ ਨਾਲ ਵੋਟਾਂ ਪੈਣ ਦਾ ਕੰਮ ਜਾਰੀ ਹੈ। ਵੋਟਾਂ ਪੈਣ ਦਾ ਕੰਮ ਸ਼ਾਮ 4 ਵਜੇ ਤੱਕ ਜਾਰੀ ਰਹੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਾਬ ਖ਼ਰੀਦਣ ਲਈ ਨਵੀਆਂ ਗਾਈਡਲਾਈਨਜ਼ ਜਾਰੀ! ਪੈੱਗ ਲਾਉਣ ਦੇ ਸ਼ੌਕੀਨ ਦੇਣ ਧਿਆਨ
ਇੱਥੇ ਡਿਊਟੀ 'ਤੇ ਤਾਇਨਾਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਅਮਨ-ਸ਼ਾਂਤੀ ਨਾਲ ਵੋਟਾਂ ਪੈਣ ਦਾ ਕੰਮ ਚੱਲ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
