ਗਿੱਦੜਬਾਹਾ ਦੇ ਪਿੰਡ ਮਧੀਰ ਤੇ ਬਬਾਣੀਆ ''ਚ ਪੈ ਰਹੀਆਂ ਵੋਟਾਂ, ਪੋਲਿੰਗ ਬੂਥਾਂ ''ਤੇ ਲੱਗੀਆਂ ਲਾਈਨਾਂ

Tuesday, Dec 16, 2025 - 10:48 AM (IST)

ਗਿੱਦੜਬਾਹਾ ਦੇ ਪਿੰਡ ਮਧੀਰ ਤੇ ਬਬਾਣੀਆ ''ਚ ਪੈ ਰਹੀਆਂ ਵੋਟਾਂ, ਪੋਲਿੰਗ ਬੂਥਾਂ ''ਤੇ ਲੱਗੀਆਂ ਲਾਈਨਾਂ

ਗਿੱਦੜਬਾਹਾ : ਗਿੱਦੜਬਾਹਾ ਹਲਕੇ ਦੇ ਪਿੰਡ ਮਧੀਰ ਅਤੇ ਬਬਾਣੀਆ ਵਿਖੇ ਸਵੇਰੇ 8 ਵਜੇ ਤੋਂ ਵੋਟਾਂ ਪੈਣ ਦਾ ਕੰਮ ਜਾਰੀ ਹੈ। ਇੱਥੇ ਪੋਲਿੰਗ ਬੂਥਾਂ 'ਤੇ ਭਾਰੀ ਗਿਣਤੀ 'ਚ ਪੁਲਸ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਵੋਟਰਾਂ ਲਈਆਂ ਲਾਈਨਾਂ ਲੱਗੀਆਂ ਹੋਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ, ਸਿੱਖਿਆ ਵਿਭਾਗ ਨੇ ਜਾਰੀ ਕੀਤੀ ਨੋਟੀਫਿਕੇਸ਼ਨ

ਦੱਸਣਯੋਗ ਹੈ ਕਿ 14 ਦਸੰਬਰ ਨੂੰ ਜਦੋਂ ਪੂਰੇ ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਚੋਣ ਲਈ ਵੋਟਾਂ ਪੈ ਰਹੀਆਂ ਸਨ ਤਾਂ ਉਕਤ ਦੋਵੇਂ ਪਿੰਡਾਂ ਦੇ ਪੋਲਿੰਗ ਬੂਥਾਂ 'ਤੇ ਵੋਟਿੰਗ ਦੌਰਾਨ ਬੂਥ ਕੈਪਚਰਿੰਗ ਦੀ ਸ਼ਿਕਾਇਤ ਦੇ ਚੱਲਦਿਆਂ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਚਿੰਤਾ ਭਰੀ ਖ਼ਬਰ ਆਈ ਸਾਹਮਣੇ

ਇਸ ਤੋਂ ਬਾਅਦ ਚੋਣ ਕਮਿਸ਼ਨ ਦੇ ਫ਼ੈਸਲੇ ਮੁਤਾਬਕ ਇਨ੍ਹਾਂ ਪਿੰਡਾਂ ਦੇ ਪੋਲਿੰਗ ਬੂਥਾਂ 'ਤੇ ਅੱਜ ਮੁੜ ਵੋਟਾਂ ਪੈ ਰਹੀਆਂ ਹਨ ਅਤੇ ਵੋਟਾਂ ਪੈਣ ਦਾ ਕੰਮ ਸਾਮ ਦੇ 4 ਵਜੇ ਤੱਕ ਜਾਰੀ ਰਹੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News