ਦੀਨਾਨਗਰ 'ਚ ਵਾਰਡ ਨੰਬਰ 6 ਦੇ ਬੂਥ ਨੰਬਰ 9 ’ਚ ਵੋਟਿੰਗ ਸ਼ੁਰੂ, ਸ਼ਾਮ ਨੂੰ ਆਉਣਗੇ ਨਤੀਜੇ
Monday, Jun 15, 2026 - 08:06 AM (IST)
ਗੁਰਦਾਸਪੁਰ (ਵੈੱਬ ਡੈੈਸਕ) : ਨਗਰ ਕੌਂਸਲ ਦੀਨਾਨਗਰ ਦੇ ਵਾਰਡ ਨੰਬਰ 6 ਦੇ ਬੂਥ ਨੰਬਰ 9 ਵਿਚ ਵੋਟਿੰਗ ਦਾ ਕੰਮ ਸਵੇਰੇ 8.00 ਵਜੇ ਸ਼ੁਰੂ ਹੋ ਗਿਆ। ਸਵੇਰ ਤੋਂ ਹੀ ਬੂਥ ਵਿਖੇ ਵੋਟਰਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ ਸਨ। ਦੱਸਣਯੋਗ ਹੈ ਕਿ ਬੀਤੀ 13 ਜੂਨ ਨੂੰ ਨਗਰ ਕੌਂਸਲ ਦੀਨਾਨਗਰ ਦੇ ਵਾਰਡ ਨੰਬਰ 6 ਦੇ ਬੂਥ ਨੰਬਰ 9 ਵਿਚ ਵੋਟਿੰਗ ਮਸ਼ੀਨ ’ਚ ਤਕਨੀਕੀ ਖਰਾਬੀ ਆਉਣ ਕਾਰਨ ਚੋਣ ਮੁਲਤਵੀ ਕਰ ਦਿੱਤੀ ਗਈ ਸੀ। ਮਾਣਯੋਗ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਤਹਿਤ ਇਸ ਵਾਰਡ ਵਿੱਚ ਦੁਬਾਰਾ 15 ਜੂਨ ਨੂੰ ਵੋਟਿੰਗ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਪੈਣ ਉਪਰੰਤ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਸ਼ਾਮ ਨੂੰ ਹੀ ਨਤੀਜੇ ਐਲਾਨ ਦਿੱਤੇ ਜਾਣਗੇ। ਉਧਰ ਵੋਟਿੰਗ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
