ਲੋਕ ਸਭਾ ਚੋਣਾਂ: ਪੰਜਾਬ 'ਚ ਅੱਜ ਹੋਵੇਗੀ ਵੋਟਿੰਗ, 328 ਉਮੀਦਵਾਰਾਂ ਦੀ ਕਿਸਮਤ ਲਿਖਣਗੇ 2 ਕਰੋੜ ਪੰਜਾਬੀ
Saturday, Jun 01, 2024 - 06:24 AM (IST)
ਚੰਡੀਗੜ੍ਹ (ਵੈੱਬ ਡੈਸਕ): ਅੱਜ ਲੋਕ ਸਭਾ ਚੋਣਾਂ 2024 ਤਹਿਤ ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਹੋਣ ਜਾ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋਣ ਜਾ ਰਹੀ ਹੈ ਜੋ ਸ਼ਾਮ 6 ਵਜੇ ਤਕ ਜਾਰੀ ਰਹੇਗੀ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਮੈਦਾਨ 'ਚ ਹਨ। ਲੋਕ ਸਭਾ ਚੋਣਾਂ-2014 ਵਿਚ 253 ਅਤੇ 2019 ਵਿਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ। ਸੂਬੇ ਵਿਚ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਕਾਗਜ਼ਾਂ ਦੀ ਪੜਤਾਲ ਤੇ ਪੱਤਰ ਵਾਪਸੀ ਤੋਂ ਬਾਅਦ ਕੁੱਲ ਉਮੀਦਵਾਰਾਂ ਦੀ ਗਿਣਤੀ 328 ਰਹਿ ਗਈ, ਜਿਨ੍ਹਾਂ ਵਿਚ 302 ਮਰਦ ਅਤੇ 26 ਮਹਿਲਾ ਉਮੀਦਵਾਰ ਸ਼ਾਮਲ ਹਨ।
ਲੁਧਿਆਣਾ ਲੋਕ ਸਭਾ ਸੀਟ 'ਤੇ ਸਭ ਤੋਂ ਵੱਧ 43 ਉਮੀਦਵਾਰ
ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿਚ 23 ਮਰਦ ਅਤੇ 3 ਮਹਿਲਾਵਾਂ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿਚ 26 ਮਰਦ ਅਤੇ 4 ਮਹਿਲਾਵਾਂ ਸ਼ਾਮਲ ਹਨ। ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ ਸਾਰੇ ਉਮੀਦਵਾਰ ਮਰਦ ਹਨ। ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿਚ 17 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰਾਂ ਵਿੱਚੋਂ 14 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣਾਂ ਲੜ ਰਹੀਆਂ ਹਨ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਇਹ ਖ਼ਬਰ ਵੀ ਪੜ੍ਹੋ - ਦਿਨ ਵੇਲੇ ਚੋਣ ਪ੍ਰਚਾਰ ਅਤੇ ਸ਼ਾਮ ਨੂੰ ਬਰਗਰ ਵੇਚਦਾ ਹੈ ਇਹ ਉਮੀਦਵਾਰ, ਰੇਹੜੀ ਦੁਆਲੇ ਰਹਿੰਦੀ ਹੈ Security
ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 41 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿਚ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 13 ਮਰਦ ਅਤੇ 1 ਮਹਿਲਾ ਉਮੀਦਵਾਰ ਚੋਣ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜੋ ਕਿ ਸਾਰੇ ਮਰਦ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 15 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 22 ਮਰਦ ਅਤੇ 1 ਮਹਿਲਾ ਉਮੀਦਵਾਰ ਚੋਣ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 23 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ।
2.14 ਕਰੋੜ ਵੋਟਰ ਪਾਉਣਗੇ ਵੋਟ
ਕੁੱਲ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ’ਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 4 ਮਈ ਤੱਕ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣਾ ਸੀ। ਅੱਜ ਜਾਰੀ ਕੀਤੀ ਵੋਟਰ ਸੂਚੀ ਅਨੁਸਾਰ ਪੰਜਾਬ ’ਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਹੈ। ਇਸ ’ਚ 1 ਕਰੋੜ 12 ਲੱਖ 86 ਹਜ਼ਾਰ 726 (1,12,86,726) ਮਰਦ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 (1,01,74,240) ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ। ਉਨ੍ਹਾਂ ਦੱਸਿਆ ਕਿ 5 ਲੱਖ 38 ਹਜ਼ਾਰ 715 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 855 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ। ਦਿਵਿਆਂਗ ਵੋਟਰਾਂ ਦੀ ਗਿਣਤੀ 1 ਲੱਖ 58 ਹਜ਼ਾਰ 718 ਹੈ।
ਕਿਸ ਲੋਕ ਸਭਾ ਹਲਕੇ ’ਚ ਕਿੰਨੇ ਵੋਟਰ:
ਲੋਕ ਸਭਾ ਹਲਕਾ ਗੁਰਦਾਸਪੁਰ ’ਚ ਕੁੱਲ 16 ਲੱਖ 5 ਹਜ਼ਾਰ 204 ਵੋਟਰ ਹਨ ਜਿਨ੍ਹਾਂ ’ਚ 8 ਲੱਖ 48 ਹਜ਼ਾਰ 855 ਮਰਦ ਵੋਟਰ, 7 ਲੱਖ 56 ਹਜ਼ਾਰ 283 ਮਹਿਲਾ ਵੋਟਰ ਅਤੇ 36 ਟਰਾਂਸਜੈਂਡਰ ਵੋਟਰ ਹਨ। ਅੰਮ੍ਰਿਤਸਰ ’ਚ 16 ਲੱਖ 11 ਹਜ਼ਾਰ 263 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 45 ਹਜ਼ਾਰ 434 ਮਰਦ ਵੋਟਰ, 7 ਲੱਖ 65 ਹਜ਼ਾਰ 766 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ।
ਖਡੂਰ ਸਾਹਿਬ ’ਚ 16 ਲੱਖ 67 ਹਜ਼ਾਰ 797 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 76 ਹਜ਼ਾਰ 281 ਮਰਦ ਵੋਟਰ, 7 ਲੱਖ 91 ਹਜ਼ਾਰ 449 ਮਹਿਲਾ ਵੋਟਰ ਅਤੇ 67 ਟਰਾਂਸਜੈਂਡਰ ਵੋਟਰ ਹਨ। ਜਲੰਧਰ ਵਿੱਚ 16 ਲੱਖ 54 ਹਜ਼ਾਰ 3 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 59 ਹਜ਼ਾਰ 687 ਮਰਦ ਵੋਟਰ, 7 ਲੱਖ 94 ਹਜ਼ਾਰ 272 ਮਹਿਲਾ ਵੋਟਰ ਅਤੇ 44 ਟਰਾਂਸਜੈਂਡਰ ਵੋਟਰ ਹਨ।
ਇਸੇ ਤਰ੍ਹਾਂ ਹੁਸ਼ਿਆਰਪੁਰ ’ਚ 16 ਲੱਖ 1,826 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 30 ਹਜ਼ਾਰ 840 ਮਰਦ ਵੋਟਰ, 7 ਲੱਖ 70 ਹਜ਼ਾਰ 942 ਮਹਿਲਾ ਵੋਟਰ ਹਨ ਅਤੇ 44 ਟਰਾਂਸਜੈਂਡਰ ਵੋਟਰ ਹਨ। ਅਨੰਦਪੁਰ ਸਾਹਿਬ ਵਿਖੇ 17 ਲੱਖ 32 ਹਜ਼ਾਰ 211 ਕੁੱਲ ਵੋਟਰ ਹਨ ਜਿਨ੍ਹਾਂ ’ਚ 9 ਲੱਖ 4 ਹਜ਼ਾਰ 50 ਮਰਦ ਵੋਟਰ, 8 ਲੱਖ 28 ਹਜ਼ਾਰ 97 ਮਹਿਲਾ ਵੋਟਰ ਅਤੇ 64 ਟਰਾਂਸਜੈਂਡਰ ਵੋਟਰ ਹਨ।
ਲੁਧਿਆਣਾ ਵਿਖੇ 17 ਲੱਖ 58 ਹਜ਼ਾਰ 614 ਕੁੱਲ ਵੋਟਰ ਹਨ ਜਿਨ੍ਹਾਂ ’ਚ 9 ਲੱਖ 37 ਹਜ਼ਾਰ 94 ਮਰਦ ਵੋਟਰ, 8 ਲੱਖ 21 ਹਜ਼ਾਰ 386 ਮਹਿਲਾ ਵੋਟਰ ਹਨ ਅਤੇ 134 ਟਰਾਂਸਜੈਂਡਰ ਵੋਟਰ ਹਨ। ਫਤਿਹਗੜ੍ਹ ਸਾਹਿਬ ’ਚ 15 ਲੱਖ 52 ਹਜ਼ਾਰ 567 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 23 ਹਜ਼ਾਰ 339 ਮਰਦ ਵੋਟਰ, 7 ਲੱਖ 29 ਹਜ਼ਾਰ 196 ਮਹਿਲਾ ਵੋਟਰ ਅਤੇ 32 ਟਰਾਂਸਜੈਂਡਰ ਵੋਟਰ ਹਨ।
ਇਹ ਖ਼ਬਰ ਵੀ ਪੜ੍ਹੋ - ਅਮਿਤ ਸ਼ਾਹ ਦੇ ਸਰਕਾਰ ਡੇਗਣ ਦੇ ਬਿਆਨ ਦਾ CM ਮਾਨ ਨੇ ਦਿੱਤਾ ਜਵਾਬ, 2027 ਲਈ ਵੀ ਕਰ 'ਤੀ ਭਵਿੱਖਬਾਣੀ (ਵੀਡੀਓ)
ਉੱਧਰ ਫਰੀਦਕੋਟ ’ਚ 15 ਲੱਖ 94 ਹਜ਼ਾਰ 33 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 42 ਹਜ਼ਾਰ 184 ਮਰਦ ਵੋਟਰ, 7 ਲੱਖ 51 ਹਜ਼ਾਰ 768 ਮਹਿਲਾ ਵੋਟਰ ਅਤੇ 81 ਟਰਾਂਸਜੈਂਡਰ ਵੋਟਰ ਹਨ। ਫਿਰੋਜ਼ਪੁਰ ’ਚ 16 ਲੱਖ 70 ਹਜ਼ਾਰ 8 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 80 ਹਜ਼ਾਰ 617 ਮਰਦ ਵੋਟਰ, 7 ਲੱਖ 89 ਹਜ਼ਾਰ 343 ਮਹਿਲਾ ਵੋਟਰ ਅਤੇ 48 ਟਰਾਂਸਜੈਂਡਰ ਵੋਟਰ ਹਨ।
ਬਠਿੰਡਾ ’ਚ 16 ਲੱਖ 51 ਹਜ਼ਾਰ 188 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 70 ਹਜ਼ਾਰ 14 ਮਰਦ ਵੋਟਰ, 7 ਲੱਖ 81 ਹਜ਼ਾਰ 140 ਮਹਿਲਾ ਵੋਟਰ ਅਤੇ 34 ਟਰਾਂਸਜੈਂਡਰ ਵੋਟਰ ਹਨ। ਸੰਗਰੂਰ ’ਚ 15 ਲੱਖ 56 ਹਜ਼ਾਰ 601 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 24 ਹਜ਼ਾਰ 1 ਮਰਦ ਵੋਟਰ, 7 ਲੱਖ 32 ਹਜ਼ਾਰ 554 ਮਹਿਲਾ ਵੋਟਰ ਅਤੇ 46 ਟਰਾਂਸਜੈਂਡਰ ਵੋਟਰ ਹਨ। ਪਟਿਆਲਾ ’ਚ ਕੁੱਲ 18 ਲੱਖ 6 ਹਜ਼ਾਰ 424 ਵੋਟਰ ਹਨ ਜਿਨ੍ਹਾਂ ’ਚ 9 ਲੱਖ 44 ਹਜ਼ਾਰ 300 ਮਰਦ ਵੋਟਰ, 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ।
ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ
13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ’ਚੋਂ 16,517 ਪਿੰਡਾਂ ਵਿਚ ਅਤੇ 7,934 ਸ਼ਹਿਰਾਂ ’ਚ ਬਣਾਏ ਗਏ ਹਨ। ਗੁਰਦਾਸਪੁਰ ’ਚ 1895, ਅੰਮ੍ਰਿਤਸਰ 1684, ਖਡੂਰ ਸਾਹਿਬ 1974, ਜਲੰਧਰ 1951, ਹੁਸ਼ਿਆਰਪੁਰ 1963, ਆਨੰਦਪੁਰ ਸਾਹਿਬ 2068, ਲੁਧਿਆਣਾ 1843, ਫਤਹਿਗੜ੍ਹ ਸਾਹਿਬ 1821, ਫਰੀਦਕੋਟ 1688, ਫਿਰੋਜ਼ਪੁਰ 1903, ਬਠਿੰਡਾ 1814, ਸੰਗਰੂਰ 1765 ਅਤੇ ਪਟਿਆਲਾ ’ਚ 2082 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਘਰ ਬੈਠੇ ਮਿਲੇਗੀ ਪੋਲਿੰਗ ਬੂਥ ’ਤੇ ਲੱਗੀਆਂ ਕਤਾਰਾਂ ਦੀ ਜਾਣਕਾਰੀ
ਵੋਟਰ ਆਪਣੇ ਪੋਲਿੰਗ ਬੂਥ 'ਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ’ਚ ਖੜ੍ਹੇ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ਨਿਵਰਾਰ ਨੂੰ ਵੋਟਰਾਂ ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਸ਼ੁਰੂ ਕੀਤਾ ਗਿਆ ਹੈ। ਇਹ ਸਿਸਟਮ ਐੱਨ.ਆਈ.ਸੀ. ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ। ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ’ਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ।
ਇਹ ਖ਼ਬਰ ਵੀ ਪੜ੍ਹੋ - 'ਆਪ' MLA ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਪੋਸਟ ਪਾਉਣ ਵਾਲੇ ਨੌਜਵਾਨ ਖ਼ਿਲਾਫ਼ ਪੰਜਾਬ ਪੁਲਸ ਵੱਲੋਂ ਮਾਮਲਾ ਦਰਜ
ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਈਲ ਦੀ ਸਕਰੀਨ ’ਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਈਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿਚ ਖੜ੍ਹੇ ਹਨ। ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ’ਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ।
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ 'ਤੇ ਸਖ਼ਤ ਪਾਬੰਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਗਈ ਇਸ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।
13 ਲੋਕ ਸਭਾ ਹਲਕਿਆਂ ਤੋਂ ਮੁੱਖ ਪਾਰਟੀਆਂ ਦੇ ਉਮੀਦਵਾਰ
ਗੁਰਦਾਸਪੁਰ
ਆਪ - ਅਮਨਸ਼ੇਰ ਸਿੰਘ ਸ਼ੈਰੀ ਕਲਸੀ
ਕਾਂਗਰਸ - ਸੁਖਜਿੰਦਰ ਸਿੰਘ ਰੰਧਾਵਾ
ਸ਼੍ਰੋਮਣੀ ਅਕਾਲੀ ਦਲ - ਦਲਜੀਤ ਚੀਮਾ
ਭਾਜਪਾ - ਦਿਨੇਸ਼ ਸਿੰਘ ਬੱਬੂ
ਅੰਮ੍ਰਿਤਸਰ
ਆਪ - ਕੁਲਦੀਪ ਸਿੰਘ ਧਾਲੀਵਾਲ
ਕਾਂਗਰਸ - ਗੁਰਜੀਤ ਸਿੰਘ ਔਜਲਾ
ਸ਼੍ਰੋਮਣੀ ਅਕਾਲੀ ਦਲ - ਅਨਿਲ ਜੋਸ਼ੀ
ਭਾਜਪਾ - ਤਰਨਜੀਤ ਸਿੰਘ ਸੰਧੂ
ਖਡੂਰ ਸਾਹਿਬ
ਆਪ - ਲਾਲਜੀਤ ਸਿੰਘ ਭੁੱਲਰ
ਕਾਂਗਰਸ - ਕੁਲਬੀਰ ਸਿੰਘ ਜ਼ੀਰਾ
ਸ਼੍ਰੋਮਣੀ ਅਕਾਲੀ ਦਲ - ਵਿਰਸਾ ਸਿੰਘ ਵਲਟੋਹਾ
ਭਾਜਪਾ - ਮਨਜੀਤ ਸਿੰਘ ਮੰਨਾ
ਆਜ਼ਾਦ ਉਮੀਦਵਾਰ - ਅੰਮ੍ਰਿਤਪਾਲ ਸਿੰਘ
ਜਲੰਧਰ
ਆਪ - ਪਵਨ ਕੁਮਾਰ ਟੀਨੂੰ
ਕਾਂਗਰਸ - ਚਰਨਜੀਤ ਸਿੰਘ ਚੰਨੀ
ਸ਼੍ਰੋਮਣੀ ਅਕਾਲੀ ਦਲ - ਮੋਹਿੰਦਰ ਸਿੰਘ ਕੇ.ਪੀ.
ਭਾਜਪਾ - ਸੁਸ਼ੀਲ ਕੁਮਾਰ ਰਿੰਕੂ
ਬਸਪਾ - ਐਡਵੋਕੇਟ ਬਲਵਿੰਦਰ ਕੁਮਾਰ
ਹੁਸ਼ਿਆਰਪੁਰ
ਆਪ - ਰਾਜ ਕੁਮਾਰ ਚੱਬੇਵਾਲ
ਕਾਂਗਰਸ - ਯਾਮਿਨੀ ਗੋਮਰ
ਸ਼੍ਰੋਮਣੀ ਅਕਾਲੀ ਦਲ - ਸੋਹਨ ਸਿੰਘ ਠੰਡਲ
ਭਾਜਪਾ - ਅਨਿਤਾ ਸੋਮ ਪ੍ਰਕਾਸ਼
ਅਨੰਦਪੁਰ ਸਾਹਿਬ
ਆਪ - ਮਾਲਵਿੰਦਰ ਸਿੰਘ ਕੰਗ
ਕਾਂਗਰਸ - ਵਿਜੇ ਇੰਦਰ ਸਿੰਗਲਾ
ਸ਼੍ਰੋਮਣੀ ਅਕਾਲੀ ਦਲ - ਪ੍ਰੇਮ ਸਿੰਘ ਚੰਦੂਮਾਜਰਾ
ਭਾਜਪਾ - ਡਾ. ਸੁਭਾਸ਼ ਸ਼ਰਮਾ
ਬਸਪਾ - ਜਸਵੀਰ ਸਿੰਘ ਗੜ੍ਹੀ
ਲੁਧਿਆਣਾ
ਆਪ - ਅਸ਼ੋਕ ਪਰਾਸ਼ਰ ਪੱਪੀ
ਕਾਂਗਰਸ - ਅਮਰਿੰਦਰ ਸਿੰਘ ਰਾਜਾ ਵੜਿੰਗ
ਸ਼੍ਰੋਮਣੀ ਅਕਾਲੀ ਦਲ - ਰਣਜੀਤ ਸਿੰਘ ਢਿੱਲੋਂ
ਭਾਜਪਾ - ਰਵਨੀਤ ਸਿੰਘ ਬਿੱਟੂ
ਫ਼ਤਹਿਗੜ੍ਹ ਸਾਹਿਬ
ਆਪ - ਗੁਰਪ੍ਰੀਤ ਸਿੰਘ ਜੀ.ਪੀ.
ਕਾਂਗਰਸ - ਅਮਰ ਸਿੰਘ
ਸ਼੍ਰੋਮਣੀ ਅਕਾਲੀ ਦਲ - ਬਿਕਰਮਜੀਤ ਸਿੰਘ ਖਾਲਸਾ
ਭਾਜਪਾ - ਗੇਜਾ ਰਾਮ ਵਾਲਮਿਕੀ
ਫਰੀਦਕੋਟ
ਆਪ - ਕਰਮਜੀਤ ਅਨਮੋਲ
ਕਾਂਗਰਸ - ਬੀਬੀ ਅਮਰਜੀਤ ਕੌਰ
ਸ਼੍ਰੋਮਣੀ ਅਕਾਲੀ ਦਲ - ਰਾਜਵਿੰਦਰ ਸਿੰਘ
ਭਾਜਪਾ - ਹੰਸ ਰਾਜ ਹੰਸ
ਫਿਰੋਜ਼ਪੁਰ
ਆਪ - ਜਗਦੀਪ ਸਿੰਘ ਕਾਕਾ ਬਰਾੜ
ਕਾਂਗਰਸ - ਸ਼ੇਰ ਸਿੰਘ ਘੁਬਾਇਆ
ਸ਼੍ਰੋਮਣੀ ਅਕਾਲੀ ਦਲ - ਨਿਰਦੇਵ ਸਿੰਘ ਬੌਬੀ ਮਾਨ
ਭਾਜਪਾ - ਰਾਣਾ ਗੁਰਮੀਤ ਸਿੰਘ ਸੋਢੀ
ਬਠਿੰਡਾ
ਆਪ - ਗੁਰਮੀਤ ਸਿੰਘ ਖੁੱਡੀਆਂ
ਕਾਂਗਰਸ - ਜੀਤ ਮੋਹਿੰਦਰ ਸਿੰਘ
ਸ਼੍ਰੋਮਣੀ ਅਕਾਲੀ ਦਲ - ਹਰਸਿਮਰਤ ਕੌਰ ਬਾਦਲ
ਭਾਜਪਾ - ਪਰਮਪਾਲ ਕੌਰ ਸਿੱਧੂ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)- ਲੱਖਾ ਸਿਧਾਣਾ
ਸੰਗਰੂਰ
ਆਪ - ਗੁਰਮੀਤ ਸਿੰਘ ਮੀਤ ਹੇਅਰ
ਕਾਂਗਰਸ - ਸੁਖਪਾਲ ਸਿੰਘ ਖਹਿਰਾ
ਸ਼੍ਰੋਮਣੀ ਅਕਾਲੀ ਦਲ - ਇਕਬਾਲ ਸਿੰਘ
ਭਾਜਪਾ - ਅਰਵਿੰਦ ਖੰਨਾ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)- ਸਿਮਰਨਜੀਤ ਸਿੰਘ ਮਾਨ
ਪਟਿਆਲਾ
ਆਪ - ਡਾ. ਬਲਬੀਰ ਸਿੰਘ
ਕਾਂਗਰਸ - ਡਾ. ਧਰਮਵੀਰ ਗਾਂਧੀ
ਸ਼੍ਰੋਮਣੀ ਅਕਾਲੀ ਦਲ - ਐੱਨ.ਕੇ. ਸ਼ਰਮਾ
ਭਾਜਪਾ - ਪਰਨੀਤ ਕੌਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8