ਪੰਜਾਬ ਦੇ ਇਨ੍ਹਾਂ 4 ਇਲਾਕਿਆਂ 'ਚ ਅੱਜ ਪੈਣਗੀਆਂ ਵੋਟਾਂ, ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ ਵੋਟਿੰਗ

Sunday, Jul 05, 2026 - 08:03 AM (IST)

ਪੰਜਾਬ ਦੇ ਇਨ੍ਹਾਂ 4 ਇਲਾਕਿਆਂ 'ਚ ਅੱਜ ਪੈਣਗੀਆਂ ਵੋਟਾਂ, ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ ਵੋਟਿੰਗ

ਪੰਜਾਬ -  ਪੰਜਾਬ 'ਚ ਅੱਜ 4 ਥਾਵਾਂ 'ਤੇ ਵੋਟਾਂ ਦਾ ਸਿਲਸਿਲਾ ਹਾਲੇ ਕੁਝ ਸਮੇਂ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ। ਦਰਅਸਲ ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ। ਇਨ੍ਹਾਂ ਹੁਕਮਾਂ ਮੁਤਾਬਕ ਇਹ ਚੋਣਾਂ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਦੀ ਚੋਣ ਲਈ ਹੋਣਗੀਆਂ। 

ਵੋਟਿੰਗ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਹ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ ਤੇ 4 ਵਜੇ ਤੱਕ ਚੱਲੇਗੀ ਅਤੇ ਉਸ ਦੇ ਤੁਰੰਤ ਬਾਅਦ ਹੀ ਇਸ ਦੀ ਨਤੀਜੇ ਐਲਾਨ ਦਿੱਤੇ ਜਾਣਗੇ। ਤੁਹਾਨੂੰ ਦੱਸ ਦਈਏ ਕਿ ਇਹ ਚੋਣਾਂ ਈ. ਵੀ. ਐੱਮ. ਮਸ਼ੀਨਾਂ ਰਾਹੀਂ ਕਰਵਾਈਆਂ ਜਾਣਗੀਆਂ ਅਤੇ ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪੜੇ ਚਾੜਣ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ। 


author

Sunaina

Content Editor

Related News