ਹਾਕੀ ਖਿਡਾਰੀ ਬਲਬੀਰ ਸਿੰਘ ਦਾ ਹਾਲ ਜਾਨਣ ਪੀ. ਜੀ. ਆਈ. ਪੁੱਜੇ ''ਰਾਜਪਾਲ''

Friday, Jun 28, 2019 - 09:28 AM (IST)

ਹਾਕੀ ਖਿਡਾਰੀ ਬਲਬੀਰ ਸਿੰਘ ਦਾ ਹਾਲ ਜਾਨਣ ਪੀ. ਜੀ. ਆਈ. ਪੁੱਜੇ ''ਰਾਜਪਾਲ''

ਚੰਡੀਗੜ੍ਹ : ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਵੀਰਵਾਰ ਨੂੰ ਓਲੰਪੀਅਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਹਾਲ ਪੁੱਛਣ ਲਈ ਪੀ. ਜੀ. ਆਈ. ਪੁੱਜੇ। ਬਲਬੀਰ ਸਿੰਘ ਦਾ ਇਸ ਸਮੇਂ ਚੰਡੀਗੜ੍ਹ 'ਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਸਿਹਤ ਇੱਕ ਹਫ਼ਤੇ ਤੋਂ ਠੀਕ ਨਹੀਂ ਸੀ ਅਤੇ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ।

ਉੱਥੋਂ ਬੀਤੇ ਸੋਮਵਾਰ ਨੂੰ ਪੀ. ਜੀ. ਆਈ. ਰੈਫਰ ਕੀਤਾ ਗਿਆ ਸੀ। ਉਨ੍ਹਾਂ ਨੂੰ ਨਮੂਨੀਆ ਦੀ ਸ਼ਿਕਾਇਤ ਹੈ, ਉਥੇ ਉਹ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦੁਆਇਆ ਗਿਆ ਹੈ।


author

Babita

Content Editor

Related News