ਕੋਰੋਨਾ ਆਫ਼ਤ: ਚੰਡੀਗੜ੍ਹ ਦੇ ਲੋਕਾਂ ਲਈ ਅਹਿਮ ਖ਼ਬਰ, ਮੁੜ ਕੀਤੀ ਜਾ ਸਕਦੀ ਹੈ 'ਤਾਲਾਬੰਦੀ'
Saturday, Jul 11, 2020 - 11:45 AM (IST)
ਚੰਡੀਗੜ੍ਹ (ਭਗਵਤ) : ਚੰਡੀਗੜ੍ਹ 'ਚ ਬੀਤੇ ਕਈ ਦਿਨਾਂ ਤੋਂ ਲਗਾਤਾਰ ਕੋਰੋਨਾ ਕੇਸਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਸ਼ਹਿਰ ਦੇ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ। ਇਸ ਬਾਰੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਦਾ ਕਹਿਣਾ ਹੈ ਕਿ ਕੋਰੋਨਾ ਮਹਾਮਾਰੀ ਨੂੰ ਲੋਕ ਗੰਭੀਰਤਾ ਨਾਲ ਨਹੀਂ ਲੈ ਰਹੇ। ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਲੋਕਾਂ ਦਾ ਰਵੱਈਆ ਅਜਿਹਾ ਹੀ ਰਿਹਾ ਤਾਂ ਸ਼ਹਿਰ 'ਚ ਮੁੜ ਤੋਂ ਤਾਲਾਬੰਦੀ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਪੰਜਾਬ ਦੇ IAS ਪਤੀ-ਪਤਨੀ ਨੂੰ 'ਕੋਰੋਨਾ', ਇਸ ਮੰਤਰੀ ਨੇ ਖੁਦ ਨੂੰ ਕੀਤਾ ਇਕਾਂਤਵਾਸ
ਉਨ੍ਹਾਂ ਕਿਹਾ ਕਿ ਲੋਕ ਕੋਰੋਨਾ ਸਬੰਧੀ ਨਿਯਮਾਂ ਦਾ ਪਾਲਣ ਨਹੀਂ ਕਰ ਰਹੇ ਅਤੇ ਮਾਸਕ ਪਾਉਣ ਜਾਂ ਸਮਾਜਿਕ ਦੂਰੀ ਦਾ ਵੀ ਧਿਆਨ ਨਹੀਂ ਰੱਖ ਰਹੇ। ਅਜਿਹੇ 'ਚ ਜੇਕਰ ਜ਼ਰੂਰੀ ਲੱਗਾ ਤਾਂ ਦੁਬਾਰਾ ਸ਼ਹਿਰ 'ਚ ਤਾਲਾਬੰਦੀ ਲਗਾ ਕਰ ਦਿੱਤੀ ਜਾਵੇਗੀ। ਇਸ ਸਬੰਧੀ ਪ੍ਰਸ਼ਾਸਕ ਨੇ ਡੀ. ਜੀ. ਪੀ. ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਰਾਤ ਨੂੰ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਿਹੜੇ ਲੋਕ ਕਰਫ਼ਿਊ ਦੀ ਉਲੰਘਣਾ ਕਰ ਰਹੇ ਹਨ, ਉਨ੍ਹਾਂ ਦੇ ਵਾਹਨਾਂ ਨੂੰ ਜ਼ਬਤ ਕਰ ਲਿਆ ਜਾਵੇ ਅਤੇ ਰਾਤ ਦੇ ਸਮੇਂ ਸਿਰਫ ਜ਼ਰੂਰੀ ਸੇਵਾਵਾਂ ਨੂੰ ਹੀ ਮਨਜ਼ੂਰੀ ਦਿੱਤੀ ਜਾਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤੇ ਹਨ ਕਿ ਪਾਰਕਾਂ ਅਤੇ ਬਜ਼ਾਰਾਂ 'ਚ ਜਾ ਕੇ ਅਚਨਚੇਤ ਜਾਂਚ ਕੀਤੀ ਜਾਵੇ ਅਤੇ ਜਿਹੜੇ ਲੋਕ ਸਮਾਜਿਕ ਦੂਰੀ ਦੀ ਪਾਲਣ ਨਹੀਂ ਕਰ ਰਹੇ ਅਤੇ ਮਾਸਕ ਨਹੀਂ ਲਾ ਰਹੇ, ਉਨ੍ਹਾਂ ਨੂੰ ਤੁਰੰਤ ਜੁਰਮਾਨਾ ਲਾਇਆ ਜਾਵੇ।
ਇਹ ਵੀ ਪੜ੍ਹੋ : 'ਪੰਜਾਬ ਭਾਜਪਾ' ਦੀ ਇਕੱਲੇ ਹੀ ਵਿਧਾਨ ਸਭਾ ਚੋਣਾਂ ਲੜਨ ਦੀ ਇੱਛਾ!
ਜ਼ਿਕਰਯੋਗ ਹੈ ਕਿ ਬੀਤੇ ਦਿਨ ਚੰਡੀਗੜ੍ਹ 'ਚ ਕੋਰੋਨਾ ਦੇ 13 ਨਵੇਂ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ 'ਚ ਇਕ ਮਹੀਨੇ ਦੀ ਬੱਚੀ ਵੀ ਸ਼ਾਮਲ ਸੀ। ਇਹ ਕੇਸ ਪੀ. ਜੀ. ਆਈ., ਮਨੀਮਾਜਰਾ, ਖੁੱਡਾ ਲਾਹੌਰਾ, ਸੈਕਟਰ-21, ਰਾਮ ਦਰਬਾਰ, ਸੈਕਟਰ-55, ਸੈਕਟਰ-41 ਅਤੇ ਸੈਕਟਰ-45 ਤੋਂ ਸਾਹਮਣੇ ਆਏ ਸਨ। ਇਸ ਦੇ ਨਾਲ ਹੀ ਸ਼ਹਿਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 536 ਤੱਕ ਪਹੁੰਚ ਗਈ ਹੈ ਅਤੇ ਇਸ ਸਮੇਂ ਸ਼ਹਿਰ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ 121 ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ : PGI 'ਚ ਕੋਰੋਨਾ ਪੀੜਤ ਬੱਚੇ ਦੀ 'ਰੇਅਰ ਹਾਰਟ ਸਰਜਰੀ', ਹਾਲਤ ਨਾਜ਼ੁਕ