ਵਰਿੰਦਾਵਨ ਕਿਸ਼ਤੀ ਹਾਦਸਾ: ਜਗਰਾਉਂ ਤੇ ਲੁਧਿਆਣਾ ''ਚ ਕੰਟਰੋਲ ਰੂਮ ਸਥਾਪਿਤ; ਹੈਲਪਲਾਈਨ ਨੰਬਰ ਜਾਰੀ

Saturday, Apr 11, 2026 - 01:16 AM (IST)

ਵਰਿੰਦਾਵਨ ਕਿਸ਼ਤੀ ਹਾਦਸਾ: ਜਗਰਾਉਂ ਤੇ ਲੁਧਿਆਣਾ ''ਚ ਕੰਟਰੋਲ ਰੂਮ ਸਥਾਪਿਤ; ਹੈਲਪਲਾਈਨ ਨੰਬਰ ਜਾਰੀ

ਲੁਧਿਆਣਾ : ਉੱਤਰ ਪ੍ਰਦੇਸ਼ ਦੇ ਵਰਿੰਦਾਵਨ ਵਿੱਚ ਵਾਪਰੇ ਮੰਦਭਾਗੇ ਕਿਸ਼ਤੀ ਹਾਦਸੇ ਦੇ ਸਬੰਧ ਵਿੱਚ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੋ ਗਿਆ ਹੈ। ਇਸ ਘਟਨਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅਹਿਮ ਕਦਮ ਚੁੱਕੇ ਹਨ।

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਰਿੰਦਾਵਨ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਲੋਕਾਂ ਦੀ ਸਹੂਲਤ ਅਤੇ ਜਾਣਕਾਰੀ ਲਈ ਜਗਰਾਉਂ ਅਤੇ ਜ਼ਿਲ੍ਹਾ ਹੈੱਡਕੁਆਰਟਰ ਲੁਧਿਆਣਾ ਵਿਖੇ 24 ਘੰਟੇ ਚੱਲਣ ਵਾਲੇ ਸਮਰਪਿਤ ਕੰਟਰੋਲ ਰੂਮ ਅਤੇ ਹੈਲਪਲਾਈਨ ਸਥਾਪਿਤ ਕੀਤੀਆਂ ਗਈਆਂ ਹਨ।

ਸਹਾਇਤਾ ਲਈ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ:
ਪੀੜਤ ਪਰਿਵਾਰ ਕਿਸੇ ਵੀ ਜਾਣਕਾਰੀ ਲਈ ਐੱਸ.ਡੀ.ਐੱਮ. ਜਗਰਾਉਂ ਦਫ਼ਤਰ: 01624-223226 ਤੇ ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ: 0161-2403100 ਦੇ ਨੰਬਰਾਂ 'ਤੇ ਸੰਪਰਕ ਕਰ ਸਕਦੇ ਹਨ।

ਪ੍ਰਸ਼ਾਸਨ ਨੇ ਘਟਨਾ ਦਾ ਪਤਾ ਲੱਗਦੇ ਹੀ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਸਿਵਲ ਅਤੇ ਪੁਲਸ ਅਧਿਕਾਰੀਆਂ ਦੀਆਂ ਵਿਸ਼ੇਸ਼ ਟੀਮਾਂ ਨੂੰ ਤੁਰੰਤ ਵਰਿੰਦਾਵਨ ਲਈ ਰਵਾਨਾ ਕਰ ਦਿੱਤਾ ਹੈ। ਇਹ ਟੀਮਾਂ ਉੱਥੇ ਪਹੁੰਚ ਕੇ ਰਾਹਤ ਕਾਰਜਾਂ ਅਤੇ ਪੀੜਤਾਂ ਦੀ ਮਦਦ ਲਈ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨਗੀਆਂ।

ਅਫ਼ਵਾਹਾਂ ਤੋਂ ਬਚਣ ਦੀ ਅਪੀਲ
ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਘਬਰਾਉਣ ਨਾ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਨਾ ਫੈਲਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ ਅਤੇ ਲੋੜਵੰਦਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।


author

Inder Prajapati

Content Editor

Related News