ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਨਾਮਜ਼ਦ

11/17/2017 9:25:22 AM

ਬਟਾਲਾ (ਸੈਂਡੀ) - ਥਾਣਾ ਸਿਵਲ ਲਾਈਨ ਦੇ ਐੱਸ. ਆਈ. ਅਨੀਤਾ ਕੁਮਾਰੀ ਨੇ ਦੱਸਿਆ ਕਿ ਆਸ਼ਾ ਪਤਨੀ ਅਰਜਨ ਵਾਸੀ ਗਾਂਧੀ ਕੈਂਪ ਬਟਾਲਾ ਨੇ ਪੁਲਸ ਨੂੰ ਰਿਪੋਰਟ ਦਰਜ ਕਰਵਾਈ ਹੈ ਕਿ ਬੀਤੇ ਕੱਲ ਉਹ ਆਪਣੇ ਘਰ ਇਕੱਲੀ ਸੀ ਅਤੇ ਇਸੇ ਦੌਰਾਨ ਸੋਨੂੰ ਪੁੱਤਰ ਰੂਪ ਲਾਲ ਵਾਸੀ ਗਾਂਧੀ ਕੈਂਪ ਉਸ ਦੇ ਘਰ ਆਇਆ ਅਤੇ ਉਸ ਦੇ ਪਤੀ ਬਾਰੇ ਪੁੱਛਣ ਲੱਗਾ, ਜਦ ਔਰਤ ਨੇ ਕਿਹਾ ਕਿ ਉਸ ਦਾ ਪਤੀ ਕੰਮ 'ਤੇ ਗਿਆ ਹੈ ਤਾਂ ਉਕਤ ਵਿਅਕਤੀ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਲੱਗਾ ਅਤੇ ਜਦ ਉਸਨੇ ਉਸ ਦਾ ਵਿਰੋਧ ਕੀਤਾ ਤਾਂ ਉਹ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗਾ ਅਤੇ ਕਹਿਣ ਲੱਗਾ ਕਿ ਜੇਕਰ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਬਦਨਾਮ ਕਰ ਦੇਵੇਗਾ। ਐੱਸ. ਆਈ. ਅਨੀਤਾ ਨੇ ਆਸ਼ਾ ਦੇ ਬਿਆਨਾਂ 'ਤੇ ਉਕਤ ਵਿਅਕਤੀ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ।