ਖ਼ਤਮ ਹੋ ਗਿਆ ਇੰਤਜ਼ਾਰ ! ਲੁਧਿਆਣਾ ''ਚ ਨਵੇਂ ਮੇਅਰ ਦੀ ਚੋਣ ਦੀ ਤਰੀਕ ਦਾ ਹੋ ਗਿਆ ਐਲਾਨ
Saturday, Jan 18, 2025 - 03:33 AM (IST)
ਲੁਧਿਆਣਾ (ਹਿਤੇਸ਼)- ਲੁਧਿਆਣਾ ’ਚ ਨਵੇਂ ਚੁਣੇ ਕੌਂਸਲਰਾਂ ਦਾ ਸਹੁੰ ਚੁਕਾਉਣ ਅਤੇ ਮੇਅਰ ਦੀ ਚੋਣ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ, ਜਿਸ ਤਹਿਤ 20 ਜਨਵਰੀ ਨੂੰ ਪ੍ਰੋਗਰਾਮ ਹੋਵੇਗਾ। ਜ਼ਿਕਰਯੋਗ ਹੈ ਕਿ ਲੁਧਿਆਣਾ ’ਚ 21 ਦਸੰਬਰ ਨੂੰ ਨਗਰ ਨਿਗਮ ਚੋਣ ਹੋਈ ਸੀ, ਜਿਸ ਤੋਂ ਬਾਅਦ ਤੋਂ ਲੈ ਕੇ ਹੁਣ ਤੱਕ ਨਵੇਂ ਚੁਣੇ ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਤੇ ਮੇਅਰ ਦੀ ਚੋਣ ਨਹੀਂ ਹੋ ਸਕੀ ਹੈ।
ਦੱਸ ਦੇਈਏ ਕਿ ਪਹਿਲਾਂ 14 ਜਨਵਰੀ ਨੂੰ ਨਵੇਂ ਚੁਣੇ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਮੇਅਰ ਦੀ ਚੋਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ, ਪਰ ਲੁਧਿਆਣਾ ਵੈਸਟ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਹੋ ਜਾਣ ਕਾਰਨ ਇਸ ਪ੍ਰੋਗਰਾਮ ਨੂੰ ਪੈਂਡਿੰਗ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨੂੰ ਜੰਗਲਾਂ 'ਚ ਛੱਡ ਰਹੇ 'ਡੌਂਕਰ', ਤਸ਼ੱਦਦ ਐਨਾ ਕਿ ਮੂੰਹੋਂ ਮੰਗ ਰਹੇ ਮੌਤ ਦੀ 'ਭੀਖ'
ਹੁਣ 20 ਜਨਵਰੀ ਨੂੰ ਨਵੇਂ ਚੁਣੇ ਕੌਂਸਲਰਾਂ ਦਾ ਸਹੁੰ ਚੁੱਕਣ ਅਤੇ ਮੇਅਰ ਦੀ ਚੋਣ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਪ੍ਰੋਗਰਾਮ ਨਗਰ ਨਿਗਮ ਦੇ ਮਾਤਾ ਰਾਣੀ ਚੌਕ ਸਥਿਤ ਆਫਿਸ ਦੀ ਬਜਾਏ ਗੁਰੂ ਨਾਨਕ ਦੇਵ ਭਵਨ ’ਚ ਹੋਵੇਗਾ, ਜਿਸ ਲਈ ਨਵੇਂ ਚੁਣੇ ਕੌਂਸਲਰਾਂ ਨੂੰ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।
ਮਹਿਲਾ ਲਈ ਰਿਜ਼ਰਵ ਕੀਤਾ ਗਿਆ ਹੈ ਲੁਧਿਆਣਾ ਦੇ ਮੇਅਰ ਦਾ ਅਹੁਦਾ
ਹੁਣ ਤੱਕ ਜਲੰਧਰ ਅਤੇ ਪਟਿਆਲਾ ਦੇ ਮੇਅਰ ਦੀ ਚੋਣ ਹੋ ਚੁੱਕੀ ਹੈ, ਹੁਣ ਤੀਜੇ ਨੰਬਰ ’ਤੇ ਲੁਧਿਆਣਾ ਦੇ ਮੇਅਰ ਦੀ ਚੋਣ ਹੋਣ ਜਾ ਰਹੀ ਹੈ। ਇਹ ਅਹੁਦਾ ਸਰਕਾਰ ਵੱਲੋਂ ਮਹਿਲਾ ਲਈ ਰਿਜ਼ਰਵ ਕੀਤਾ ਗਿਆ ਹੈ। ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਲੁਧਿਆਣਾ ’ਚ ਮੇਅਰ ਦੇ ਅਹੁਦੇ ’ਤੇ ਮਹਿਲਾ ਕਾਬਿਜ਼ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ- ਔਰਤ ਦਾ ਕਤਲ ਕਰਨ ਮਗਰੋਂ ਰੇਲਗੱਡੀ 'ਚ ਬੈਠ ਪੁੱਜ ਗਿਆ Airport, ਜਹਾਜ਼ 'ਚ ਬੈਠਣ ਤੋਂ ਪਹਿਲਾਂ ਹੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e