ਲੀਜ਼ ''ਤੇ ਜ਼ਮੀਨ ਦੇਣ ਬਦਲੇ ਰਿਸ਼ਵਤ ਮੰਗਣ ਵਾਲਾ ਵਕਫ਼ ਬੋਰਡ ਦਾ ਅਧਿਕਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Thursday, Mar 21, 2024 - 12:35 AM (IST)

ਲੀਜ਼ ''ਤੇ ਜ਼ਮੀਨ ਦੇਣ ਬਦਲੇ ਰਿਸ਼ਵਤ ਮੰਗਣ ਵਾਲਾ ਵਕਫ਼ ਬੋਰਡ ਦਾ ਅਧਿਕਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਾਸੀ ਨਰਿੰਦਰ ਕੁਮਾਰ, ਜੋ ਕਿ ਹੁਣ ਢਕੋਲੀ, ਜ਼ੀਰਕਪੁਰ ਵਿਖੇ ਰਹਿ ਰਿਹਾ ਹੈ, ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਸਿਆਸਤ 'ਚ ਆਉਣ ਬਾਰੇ ਦੇਖੋ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੀ ਦਿੱਤਾ ਜਵਾਬ (ਵੀਡੀਓ)

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਵਕਫ਼ ਬੋਰਡ ਮੁਲਾਜ਼ਮ ਨੇ ਬਠਿੰਡਾ ਵਿਖੇ ਲੀਜ਼ 'ਤੇ ਜ਼ਮੀਨ ਦੇਣ ਦੇ ਬਦਲੇ ਉਸ ਕੋਲੋਂ 50,000 ਰੁਪਏ ਦੀ ਰਿਸ਼ਵਤ ਅਤੇ ਦੋ ਖਾਲੀ ਬੈਂਕ ਚੈੱਕ ਦੇਣ ਦੀ ਮੰਗ ਕੀਤੀ ਹੈ ਅਤੇ ਪਹਿਲੀ ਕਿਸ਼ਤ ਵਜੋਂ 20,000 ਰੁਪਏ ਮੰਗ ਰਿਹਾ ਹੈ।

ਇਹ ਵੀ ਪੜ੍ਹੋ- 40 ਲੱਖ ਲਾ ਕੇ ਸਹੁਰਿਆਂ ਨੇ ਲਗਵਾਇਆ ਨੂੰਹ ਦਾ ਵੀਜ਼ਾ, ਪਿੱਛੋਂ ਨੂੰਹ ਨੇ ਕਰ'ਤੀ ਜੱਗੋਂ ਤੇਰ੍ਹਵੀਂ, ਜਾਣੋ ਕੀ ਹੈ ਪੂਰਾ ਮਾਮਲਾ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ-ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਉਸ ਕੋਲ਼ੋਂ ਦੋ ਖਾਲੀ ਚੈੱਕ ਵੀ ਬਰਾਮਦ ਕਰ ਲਏ ਜੋ ਉਸਨੇ ਸ਼ਿਕਾਇਤਕਰਤਾ ਤੋਂ ਲਏ ਸਨ। ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News