ਸੈਰ ਕਰ ਰਹੇ ਵਿਅਕਤੀ ਨੂੰ ਵਾਹਨ ਨੇ ਮਾਰੀ ਫੇਟ, ਮੌਤ
Friday, Dec 02, 2022 - 05:59 PM (IST)
ਪਟਿਆਲਾ (ਬਲਜਿੰਦਰ) : ਸ਼ਹਿਰ ਦੇ ਰਾਜਪੁਰਾ ਰੋਡ ’ਤੇ ਸਵੇਰ ਦੀ ਸੈਰ ਕਰਦੇ ਵਿਅਕਤੀ ਨੂੰ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਦੀ ਜ਼ਿਆਦਾ ਸੱਟਾਂ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਾਸੀ ਗੁਰੂਹਰਸਹਾਏ ਕਲੋਨੀ ਪਿੰਡ ਚੋਰਾ ਵਜੋਂ ਹੋਈ ਹੈ। ਇਸ ਮਾਮਲੇ ਵਿਚ ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਮ੍ਰਿਤਕ ਦੇ ਪੁੱਤਰ ਹਰਬੀਰ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਡਰਾਇਵਰ ਖ਼ਿਲਾਫ 279, 304 ਏ ਅਤੇ 337 ਆਈ. ਪੀ. ਸੀ ਦੇ ਤਹਿਤ ਕੇਸ ਦਰਜ ਕੀਤਾ ਹੈ।
ਹਰਬੀਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਪਿਤਾ ਅਤੇ ਗੁਆਂਢੀ ਜਰਨੈਲ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਚੋਰਾ ਸੈਰ ਕਰਦੇ ਹੋਏ ਪਾਲਮ ਕੋਰਟ ਪੈਲੇਸ ਦੇ ਕੋਲ ਪੈਦਲ ਜਾ ਰਹੇ ਸਨ ਤਾਂ ਇਕ ਅਣਪਛਾਤੇ ਵਾਹਨ ਡਰਾਇਵਰ ਨੇ ਦੋਵਾਂ ਨੂੰ ਫੇਟ ਮਾਰ ਦਿੱਤੀ। ਇਸ ਹਾਦਸੇ ਵਿਚ ਉਸ ਦੇ ਪਿਤਾ ਦੀ ਮੌਤ ਹੋ ਗਈ ਅਤੇ ਜਰਨੈਲ ਸਿੰਘ ਨੂੰ ਵੀ ਕਾਫੀ ਸੱਟਾਂ ਲੱਗੀਆ ਹਨ। ਪੁਲਸ ਨੇ ਇਸ ਮਾਮਲੇ ਵਿਚ ਅਣਪਛਾਤੇ ਵਾਹਨ ਡਰਾਇਵਰ ਖ਼ਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।