ਪੁਲਸ ਪਾਰਟੀ ਨੂੰ ਦੇਖ ਮੁਲਜ਼ਮ ਨੇ ਵਿੰਨ੍ਹ ਲਿਆ ਆਪਣਾ ਹੀ ਢਿੱਡ
Thursday, Oct 16, 2025 - 01:45 PM (IST)

ਬਟਾਲਾ(ਸਾਹਿਲ)- ਐੱਨ. ਡੀ. ਪੀ. ਐੱਸ. ਐਕਟ ਦੇ ਮਾਮਲੇ ਵਿਚ ਲੋੜੀਂਦੇ ਇਕ ਮੁਲਜ਼ਮ ਨੂੰ ਪਿੰਡ ਡੋਗਰ ਵਿਖੇ ਗ੍ਰਿਫਤਾਰ ਕਰਨ ਪਹੁੰਚੀ ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੂੰ ਦੇਖ ਕੇ ਧਮਕੀ ਦਿੰਦਿਆਂ ਮੁਲਜ਼ਮ ਵੱਲੋਂ ਆਪਣੇ ਢਿੱਡ ’ਤੇ ਚਾਕੂ ਨਾਲ ਵਾਰ ਕਰ ਕੇ ਖੁਦ ਨੂੰ ਜ਼ਖਮੀ ਕੀਤੇ ਜਾਣ ਦੇ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ- BSF ਦੀ ਵੱਡੀ ਕਾਰਵਾਈ, 200 ਡਰੋਨ, 1500 ਕਰੋੜ ਦੀ ਹੈਰੋਇਨ ਸਣੇ 203 ਸਮੱਗਲਰ ਗ੍ਰਿਫ਼ਤਾਰ
ਇਸ ਸਬੰਧੀ ਜਾਂਚ ਅਫਸਰ ਏ. ਐੱਸ. ਆਈ. ਗੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾ ਮਿਲੀ ਕਿ ਥਾਣਾ ਫਤਿਹਗੜ੍ਹ ਚੂੜੀਆਂ ਵਿਚ ਦਰਜ ਮੁਕੱਦਮਾ ਨੰ.123 ਮਿਤੀ 13.9.25 ਧਾਰਾ 21/29-61-85 ਐੱਨ.ਡੀ.ਪੀ.ਐੱਸ ਐਕਟ ਤਹਿਤ ਲੋੜੀਂਦਾ ਮੁਲਜ਼ਮ ਰਾਕੇਸ਼ ਮਸੀਹ ਉਰਫ ਮਿੱਠੂ ਵਾਸੀ ਪਿੰਡ ਡੋਗਰ ਆਪਣੇ ਪਿੰਡ ਦੇ ਬਾਹਰਵਾਰ ਫਿਰਨੀ ’ਤੇ ਖੜ੍ਹਾ ਹੈ ਅਤੇ ਉਸਨੇ ਇਕ ਚਾਕੂ ਵੀ ਆਪਣੇ ਕੋਲ ਲੁਕਾਇਆ ਹੋਇਆ ਹੈ, ਇਸ ਦੌਰਾਨ ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸ. ਐੱਚ. ਓ. ਇੰਸਪੈਕਟਰ ਪ੍ਰਭਜੋਤ ਸਿੰਘ ਅਤੇ ਸਾਥੀ ਕਰਮਚਾਰੀਆਂ ਨੇ ਤੁਰੰਤ ਉਕਤ ਜਗ੍ਹਾ ’ਤੇ ਛਾਪਾ ਮਾਰ ਕੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਕਤ ਨੇ ਚਾਕੂ ਕੱਢ ਕੇ ਧਮਕੀ ਦਿੰਦਿਆਂ ਆਪਣੇ ਢਿੱਡ ’ਤੇ ਚਾਕੂ ਨਾਲ ਦੋ ਵਾਰ ਕਰ ਕੇ ਖੁਦ ਨੂੰ ਗੰਭੀਰ ਜ਼ਖਮੀ ਕਰ ਲਿਆ।
ਇਹ ਵੀ ਪੜ੍ਹੋ- ਫੌਜੀ ਨੇ 6 ਸਾਲ ਤੱਕ ਔਰਤ ਦੀ ਰੋਲੀ ਪੱਤ, ਵਿਆਹ ਦੀ ਗੱਲ ਕਰਨ 'ਤੇ ਦਿੱਤੀ ਧਮਕੀ, ਕਿਹਾ- 'ਬੰਦੇ ਮਾਰਨਾ ਰੋਜ਼ ਦਾ ਕੰਮ ਹੈ'
ਇਸ ਦੌਰਾਨ ਸਾਥੀ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਮੁਲਜ਼ਮ ਰਾਕੇਸ਼ ਮਸੀਹ ਕੋਲੋਂ ਚਾਕੂ ਖੋਹ ਕੇ ਇਸ ਨੂੰ ਤੁਰੰਤ ਸਿਵਲ ਹਸਪਤਾਲ ਫਤਿਹਗੜ੍ਹ ਚੂੜੀਆਂ ਵਿਖੇ ਇਲਾਜ ਲਈ ਦਾਖਲ ਕਰਵਾਇਆ, ਜਿਥੋਂ ਡਾਕਟਰਾਂ ਨੇ ਇਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਰੈਫਰ ਕਰ ਦਿੱਤਾ, ਜੋ ਉਥੇ ਜ਼ੇਰੇ ਇਲਾਜ ਹੈ। ਏ. ਐੱਸ. ਆਈ. ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਗ੍ਰਿਫਤਾਰੀ ਤੋਂ ਬਚਣ ਲਈ ਆਪਣੇ ’ਤੇ ਖੁਦ ਚਾਕੂ ਨਾਲ ਵਾਰ ਕੀਤੇ ਅਤੇ ਪੁਲਸ ਪਾਰਟੀ ਦੀ ਸਰਕਾਰੀ ਡਿਊਟੀ ਵਿਚ ਰੁਕਾਵਟ ਪਾਉਣ ਦੇ ਨਾਲ-ਨਾਲ ਧਮਕੀਆਂ ਦਿੱਤੀਆਂ ਹਨ, ਜਿਸ ’ਤੇ ਉਕਤ ਲੋੜੀਂਦੇ ਮੁਲਜ਼ਮ ਖਿਲਾਫ ਥਾਣਾ ਫਤਿਹਗੜ੍ਹ ਚੂੜੀਆਂ ਵਿਚ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ-ਜਲੰਧਰ ਵਾਸੀਆਂ ਲਈ ਵੱਡੀ ਅਪਡੇਟ! ਰੋਜ਼ ਕੱਟੇ ਜਾ ਰਹੇ 200 ਈ-ਚਾਲਾਨ, 4 ਚੌਕਾਂ 'ਚ ਐਕਟਿਵ ਹੋਇਆ ਸਿਸਟਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8