ਥਾਣਾ ਸਦਰ ਪੁਲਸ ਫ਼ਿਰੋਜ਼ਪੁਰ ਨੇ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ

Saturday, Jun 29, 2024 - 02:18 PM (IST)

ਥਾਣਾ ਸਦਰ ਪੁਲਸ ਫ਼ਿਰੋਜ਼ਪੁਰ ਨੇ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ (ਖੁੱਲਰ, ਪਰਮਜੀਤ) : ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਸ ਨੇ ਲੰਬੇ ਸਮੇਂ ਤੋਂ ਅਪਰਾਧਿਕ ਮਾਮਲਿਆਂ ’ਚ ਭਗੌੜੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਉਕਤ ਮਾਮਲੇ ’ਚ ਥਾਣਾ ਸਦਰ ਦੀ ਪੁਲਸ ਨੇ ਕਾਬੂ ਕੀਤੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਸ ਨੇ ਆਬਕਾਰੀ ਐਕਟ ਦੇ ਅਧੀਨ ਕੇਸ ਦਰਜ ਕਰ ਕੇ ਭਗੌੜਾ ਦੋਸ਼ੀ ਕੁਲਵੰਤ ਸਿੰਘ ਉਰਫ਼ ਗੁਰਦੇਵ ਸਿੰਘ ਪੁੱਤਰ ਪੀਰਾ ਸਿੰਘ ਵਾਸੀ ਕਮਾਲ ਵਾਲਾ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ 2015 ਵਿਚ ਕੁੱਟਮਾਰ ਅਤੇ 2020 ਵਿਚ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਹ ਉਸ ਕੇਸ ਵਿਚ ਫ਼ਰਾਰ ਸੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
 


author

Babita

Content Editor

Related News