ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਮਾਮਲੇ ’ਚ ਭਗੌੜਾ ਵਿਅਕਤੀ ਗ੍ਰਿਫ਼ਤਾਰ
Saturday, Sep 07, 2024 - 01:33 PM (IST)
ਅਬੋਹਰ (ਸੁਨੀਲ) : ਜ਼ਿਲ੍ਹਾ ਪੁਲਸ ਕਪਤਾਨ ਵਰਿੰਦਰ ਸਿੰਘ ਬਰਾੜ ਵਲੋਂ ਭਗੌੜੇ ਦੋਸ਼ੀਆਂ ਨੂੰ ਫੜ੍ਹਨ ਲਈ ਚਲਾਈ ਗਈ ਮੁਹਿੰਮ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚੱਲਦਿਆਂ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਤਰੁਣ ਆਨੰਦ ਪੁੱਤਰ ਲੇਖਰਾਜ ਵਾਸੀ ਕੰਬੋਜ ਨਗਰ ਫ਼ਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।
ਮੁਲਜ਼ਮ ਨੂੰ ਜੱਜ ਸਤੀਸ਼ ਕੁਮਾਰ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ ਗਏ। ਜਾਣਕਾਰੀ ਅਨੁਸਾਰ ਵੰਦਨਾ ਰਾਣੀ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਿਟੀ ਪੁਲਸ ਨੇ ਤਰੁਣ ਆਨੰਦ ਖ਼ਿਲਾਫ਼ ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਸੀ।