ਕੈਦੀ ਭਗੌੜੀ ਔਰਤ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
Sunday, Oct 05, 2025 - 02:44 PM (IST)

ਫਿਰੋਜ਼ਪੁਰ (ਪਰਮਜੀਤ ਸੋਢੀ) : ਕੇਂਦਰੀ ਜੇਲ੍ਹ 'ਚੋਂ ਪੈਰੋਲ ’ਤੇ ਗਈ ਇਕ ਔਰਤ ਕੈਦੀ ਜੋ ਭਗੌੜੀ ਸੀ, ਨੂੰ ਪੁਲਸ ਨੇ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਨਾਹਨੋ ਉਰਫ਼ ਰਾਣੋ ਪਤਨੀ ਇਕਬਾਲ ਸਿੰਘ ਵਾਸੀ ਫਿਰੋਜ਼ਪੁਰ ਦੀ 8 ਹਫ਼ਤੇ ਪੈਰੋਲ ਤੋਂ ਭਗੌੜੀ ਹੋਣ ਸਬੰਧੀ ਕਾਰਵਾਈ ਕਰਨ ਬਾਰੇ ਮੁਕੱਦਮਾ ਦਰਜ ਕਰਨ ਸਬੰਧੀ ਮੌਸੂਲ ਹੋਇਆ ਸੀ। ਪੁਲਸ ਨੇ ਦੱਸਿਆ ਕਿ ਉਕਤ ਭਗੌੜੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।