ਪੰਜਾਬ-ਹਰਿਆਣਾ ਬਾਰਡਰ ’ਤੇ ''ਜੰਗ'' ਵਰਗੇ ਹਾਲਾਤ, ਇੰਟਰਨੈੱਟ ਬੰਦ, ਹੱਦਾਂ ਪੂਰੀ ਤਰ੍ਹਾਂ ਸੀਲ, ਵੇਖੋ ਕੀ ਬਣੇ ਹਾਲਾਤ

Monday, Feb 12, 2024 - 06:35 PM (IST)

ਪੰਜਾਬ-ਹਰਿਆਣਾ ਬਾਰਡਰ ’ਤੇ ''ਜੰਗ'' ਵਰਗੇ ਹਾਲਾਤ, ਇੰਟਰਨੈੱਟ ਬੰਦ, ਹੱਦਾਂ ਪੂਰੀ ਤਰ੍ਹਾਂ ਸੀਲ, ਵੇਖੋ ਕੀ ਬਣੇ ਹਾਲਾਤ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਕੇਂਦਰ ਸਰਕਾਰ ਨਾਲ ਜੁੜੀਆਂ ਕਿਸਾਨੀ ਮੰਗਾਂ ਤੇ ਹੋਰਨਾਂ ਮਸਲਿਆਂ ਦੇ ਹੱਲ ਲਈ 13 ਫਰਵਰੀ ਨੂੰ ‘ਦਿੱਲੀ ਚੱਲੋ’ ਪ੍ਰੋਗਰਾਮ ਦੇ ਮੱਦੇਨਜ਼ਰ ਹਰਿਆਣਾ ਪੁਲਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। ਹਰਿਆਣਾ ਪੁਲਸ ਨੇ ਸ਼ੰਭੂ ਬੈਰੀਅਰ ਤੋਂ ਦਿੱਲੀ ਜਾਣ ਵਾਲੇ ਕੌਮੀ ਮਾਰਗ ’ਤੇ ਵੱਡੇ-ਵੱਡੇ ਪੱਥਰ ਲਗਾ ਕੇ ਅਤੇ ਸੜਕ ’ਤੇ ਕਿੱਲ ਵਿਛਾ ਕੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਹੈ, ਜਿਸ ਕਾਰਨ ਸਰਹੱਦ ’ਤੇ ਲੱਗਦੇ ਸ਼ਹਿਰਾਂ ਵਿਚ ਆਵਾਜਾਈ ਠੱਪ ਹੋ ਗਈ ਹੈ। ਆਲਮ ਇਹ ਹੈ ਕਿ ਕਿਸਾਨਾਂ ਨੂੰ ਰੋਕਣ ਲਈ ਪੰਜਾਬ-ਹਰਿਆਣਾ ਬਾਰਡਰ ’ਤੇ ਭਾਰੀ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਹੈ। ਸੂਬਿਆਂ ਦੀਆਂ ਸਰਹੱਦਾਂ ’ਤੇ ਜੰਗ ਵਰਗੇ ਹਾਲਾਤ ਜਾਪ ਰਹੇ ਹਨ। ਪੰਜਾਬ ਦੀਆਂ ਸਰਹੱਦਾਂ ’ਤੇ ਵੱਡੀ ਗਿਣਤੀ ਵਿਚ ਪੈਰਾ ਮਿਲਟਰੀ ਫੋਰਸ ਤਾਇਨਾਤ ਕਰ ਦਿੱਤੀ ਗਈਹੈ। ਦੂਜੇ ਪਾਸੇ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਹੈ। ਡੀ. ਸੀ. ਵਿਨੈ ਪ੍ਰਤਾਪ ਸਿੰਘ ਵੱਲੋਂ ਇਹ ਧਾਰਾ 60 ਦਿਨਾਂ ਲਈ ਲਗਾਈ ਗਈ ਹੈ। ਅਜਿਹੇ ’ਚ ਹੁਣ ਇਕ ਜਗ੍ਹਾ ’ਤੇ ਪੰਜ ਜਾਂ ਇਸ ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਣਗੇ। ਇਸ ਦੇ ਨਾਲ ਹੀ ਟਰੈਕਟਰ ਟਰਾਲੀ ਅਤੇ ਹੋਰ ਵਾਹਨਾਂ ਦੇ ਨਾਲ ਪ੍ਰਦਰਸ਼ਨ ਅਤੇ ਮਾਰਚ ਪਾਸਟ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਐੱਸਐੱਮਐੱਸ ਨਹੀਂ ਭੇਜੇ ਜਾ ਸਕਦੇ ਹਨ।

ਇਹ ਵੀ ਪੜ੍ਹੋ : ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਆ ਗਈ ਚੰਗੀ ਖ਼ਬਰ

PunjabKesari

ਕਿਸਾਨਾਂ ਨੂੰ ਰੋਕਣ ਲਈ ਕਿਹੜੇ ਪ੍ਰਬੰਧ ਕੀਤੇ ਗਏ

ਕਿਸਾਨਾਂ ਦੇ ਮਾਰਚ ਨੂੰ ਰੋਕਣ ਲਈ ਕੰਕਰੀਟ ਦੀਆਂ ਰੋਕਾਂ ਅਤੇ ਕੰਡਿਆਲੀ ਤਾਰ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਇਸ ਕਰਕੇ ਪੰਜਾਬ ਦੇ ਮੁੱਖ ਇਲਾਕਿਆਂ ਨੂੰ ਹਰਿਆਣਾ ਦੇ ਸ਼ਹਿਰਾਂ ਨਾਲ ਜੋੜਦੀਆਂ ਸੜਕਾਂ ’ਤੇ ਆਵਾਜਾਈ ਅਸਰਅੰਦਾਜ਼ ਹੋਈ ਹੈ। ਪੰਜਾਬ ਦੇ ਰਾਜਪੁਰਾ ਦੇ ਹਰਿਆਣਾ ਦੇ ਅੰਬਾਲਾ ਸ਼ਹਿਰ ਵਿਚਕਾਰ ਪੈਂਦੇ ਸ਼ੰਭੂ ਬੈਰੀਅਰ ਨੇੜਲੇ ਮੁੱਖ ਪੁਲ ਉੱਤੇ ਕੰਕਰੀਟ ਦੀਆਂ ਰੋਕਾਂ ਲਗਾਏ ਜਾਣ ਦੇ ਕਾਰਨ ਲੋਕ ਘੱਗਰ ਦਰਿਆ ਪੈਦਲ ਪਾਰ ਕਰ ਰਹੇ ਹਨ। ਉੱਧਰ, ਭਾਵੇਂ ਕਿ ਪੁਲਸ ਵੱਲੋਂ ਲੋਕਾਂ ਨੂੰ ਬਦਲਵੇਂ ਰੂਟਾਂ ਰਾਹੀਂ ਲੰਘਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਸ ਦੇ ਬਾਵਜੂਦ ਲੋਕਾਂ ਨੂੰ ਕਈ-ਕਈ ਘੰਟੇ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਹਰਿਆਣਾ ਪੁਲਸ ਦੀ ਏਡੀਜੀਪੀ (ਲਾਅ ਐਂਡ ਆਰਡਰ) ਮਮਤਾ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਪ੍ਰੋਗਰਾਮ ਕਰ ਕੇ ਸੜਕਾਂ ਨੂੰ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਨੰਬਰ-44 ਦਿੱਲੀ-ਚੰਡੀਗੜ੍ਹ ਹਾਈਵੇਅ ਬੰਦ ਹੋਣ ਕਰ ਕੇ ਲੋਕਾਂ ਨੂੰ ਦਿੱਕਤ ਆ ਰਹੀ ਹੈ, ਇਸ ਲਈ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਡੇਰਾਬੱਸੀ, ਬਰਵਾਲਾ, ਰਾਮਗੜ੍ਹ, ਸਾਹਾ, ਸ਼ਾਹਬਾਦ ਤੇ ਕੁਰੂਕਸ਼ੇਤਰ ਹੋ ਕੇ ਦਿੱਲੀ ਪਹੁੰਚ ਸਕਦੇ ਹਨ। ਹਰਿਆਣਾ ਦੀ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਰੂਟਾਂ ਦੇ ਸਹਾਰੇ ਹੀ ਲੋਕ ਚੰਡੀਗੜ੍ਹ ਪਹੁੰਚ ਸਕਦੇ ਹਨ। ਦੂਜੇ ਪਾਸੇ ਰਾਜਪੁਰਾ ਤੋਂ ਅੰਬਾਲਾ ਜਾਣ ਵਾਲੇ ਲੋਕਾਂ ਲਈ ਰਾਜਪੁਰਾ ਗਗਨ ਚੌਕ ਤੋਂ ਸੜਕ ਬੰਦ ਕੀਤੀ ਗਈ ਹੈ, ਇਸ ਲਈ ਰਾਜਪੁਰਾ ਦੇ ਗਗਨ ਚੌਕ ਤੋਂ ਬਨੂੜ, ਡੇਰਾਬੱਸੀ, ਲਾਲੜੂ ਤੋਂ ਹੁੰਦੇ ਹੋਏ ਅੰਬਾਲਾ ਤੱਕ ਰਾਹ ਤਿਆਰ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਆਂਗਣਵਾੜੀ ਕੇਂਦਰਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ, ਸੈਂਕੜੇ ਔਰਤਾਂ ਨੂੰ ਹੋਵੇਗਾ ਫਾਇਦਾ

PunjabKesari

ਸਰਹੱਦਾਂ ਸੀਲ ਹੋਣ ਦੇ ਬਾਵਜੂਦ ਕਿਸਾਨਾਂ ਨੇ ਹਰਿਆਣਾ ਨੂੰ ਪਾਏ ਚਾਲੇ

ਹਰਿਆਣਾ ਪੁਲਸ ਨੇ ਮਾਲਵਾ ਖੇਤਰ ਦੇ ਜ਼ਿਲ੍ਹਿਆਂ ’ਚੋਂ ਹਰਿਆਣਾ ਵਿਚ ਜਾਣ ਵਾਲੀਆਂ ਲਿੰਕ ਸੜਕਾਂ ਉੱਤੇ ਵੀ ਪਹਿਰੇਦਾਰੀ ਲਗਾ ਕੇ ਰੋਕਾਂ ਖੜ੍ਹੀਆਂ ਕਰ ਦਿੱਤੀਆਂ ਹਨ। ਉੱਧਰ, ਮਾਨਸਾ ਇਲਾਕੇ ’ਚੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀਬਾਘਾ ਅਤੇ ਕਾਕਾ ਸਿੰਘ ਕੋਟੜਾ ਹੋਰਿਆਂ ਦੀ ਅਗਵਾਈ ਹੇਠ ਦਰਜਨਾਂ ਪਿੰਡਾਂ ’ਚੋਂ ਕਿਸਾਨਾਂ ਦੀਆਂ ਟਰੈਕਟਰ-ਟਰਾਲੀਆਂ ਨੇ ਹਰਿਆਣਾ ਵੱਲ ਚਾਲੇ ਪਾ ਦਿੱਤੇ ਹਨ। ਟਰੈਕਟਰਾਂ ਦੇ ਇਹ ਕਾਫ਼ਲੇ ਖਨੌਰੀ ਹੋ ਕੇ ਹਰਿਆਣਾ ਵਿੱਚ ਜਾਣ ਦੀ ਕੋਸ਼ਿਸ਼ ਕਰਨਗੇ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਚੰਗੀ ਖ਼ਬਰ, ਸੂਬਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ

PunjabKesari

ਕੀ ਕਿਹਾ ਕਿਸਾਨ ਆਗੂ ਡੱਲੇਵਾਲ  ਨੇ 

ਇਸ ਮੋਰਚੇ ਲਈ ਕਿਸਾਨਾਂ ਵੱਲੋਂ ਦੋ ਫੋਰਮਾਂ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਬਣਾਈਆਂ ਗਈਆਂ ਹਨ। ਫਰਵਰੀ ਮਹੀਨੇ ਦੇ ਪਹਿਲੇ ਹਫ਼ਤੇ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੱਤਰਕਾਰਾਂ ਨੂੰ ਵਿੱਢੇ ਜਾ ਰਹੇ ਕਿਸਾਨ ਅੰਦੋਲਨ ਬਾਰੇ ਜਾਣਕਾਰੀ ਦਿੱਤੀ ਸੀ। ਇਸ ਮੋਰਚੇ ਲਈ ਕਿਸਾਨਾਂ ਵੱਲੋਂ ਦੋ ਫੋਰਮਾਂ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਬਣਾਈਆਂ ਗਈਆਂ ਹਨ। ਡੱਲੇਵਾਲ ਨੇ ਕਿਹਾ ਸੀ ਕਿ ਸਾਰੀਆਂ ਜੱਥੇਬੰਦੀਆਂ ਕਾਰਪੋਰੇਟ ਘਰਾਣਿਆਂ ਦੇ ਖਿਲਾਫ਼ ਇਕ ਵੱਡੀ ਲੜਾਈ ਲੜਨ ਜਾ ਰਹੀਆਂ ਹਨ। ਦੇਸ਼ ਭਰ ਦੀਆਂ 200 ਤੋਂ ਜ਼ਿਆਦਾ ਕਿਸਾਨ ਜਥੇਬੰਦੀਆਂ ਇਸ ਵਿਚ ਸ਼ਾਮਲ ਹੋ ਰਹੀਆਂ ਹਨ। ਸਰਕਾਰ ਨੇ ਅੰਦੋਲਨ ਦੌਰਾਨ ਜੋ ਐੱਮ. ਐੱਸ. ਪੀ ਕਨੂੰਨ ਦਾ ਵਾਅਦਾ ਕੀਤਾ ਸੀ ਸਰਕਾਰ ਉਸ ਤੋਂ ਕਾਰਪੋਰੇਟ ਦੇ ਦਬਾਅ ਹੇਠ ਆਨਾਕਾਨੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦਾ ਕਿਸਾਨ ਅਤੇ ਮਜ਼ਦੂਰ ਸੰਤਾਪ ਭੋਗ ਰਿਹਾ ਹੈ। ਕਰਜ਼ਾ ਉਨ੍ਹਾਂ ਨੂੰ ਨਿਗਲ ਰਿਹਾ ਹੈ ਤੇ ਦੋਵੇਂ ਹੀ ਖ਼ੁਦਕੁਸ਼ੀਆਂ ਕਰ ਰਹੇ ਹਨ। ਇਕ ਅਧਿਐਨ ਦਾ ਹਵਾਲਾ ਦਿੰਦਿਆਂ ਡੱਲੇਵਾਲ ਨੇ ਕਿਹਾ ਸੀ ਕਿ ਲਗਭਗ 14 ਲੱਖ ਕਰੋੜ ਰੁਪਿਆ ਕਿਸਾਨਾਂ ਨੂੰ ਦਿੱਤੇ ਜਾਣ ਦੀ ਥਾਂ ਇੱਕ ਸਾਲ ਵਿੱਚ ਉਨ੍ਹਾਂ ਤੋਂ ਲੁੱਟਿਆ ਗਿਆ। ਜਦਕਿ ਮੌਜੂਦਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਾਰਪੋਰੇਟ ਘਰਾਣਿਆਂ ਦਾ ਸਾਢੇ 14 ਲੱਖ ਕਰੋੜ ਰੁਪਿਆ ਮਾਫ਼ ਕੀਤਾ। ਉਨ੍ਹਾਂ ਨੇ ਦੱਸਿਆ ਕਿ ਕਿਸਾਨ ਸ਼ੰਭੂ ਬਾਰਡਰ, ਖਨੌਰੀ ਬਾਰਡਰ, ਡਬਵਾਲੀ ਬਾਰਡਰ ਅਤੇ ਅਗਲੇ ਪਾਸੇ ਫਤਿਹਾਬਾਦ ਬਾਰਡਰ ਤੋਂ ਹੋ ਕੇ ਹਰਿਆਣੇ ਵਿੱਚ ਦਾਖਲ ਹੋਣਗੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ 24 ਫਰਵਰੀ ਨੂੰ ਸੂਬੇ ਭਰ ਵਿਚ ਛੁੱਟੀ ਦਾ ਐਲਾਨ

PunjabKesari

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News