ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਸ ਦੀ ਕਾਰਵਾਈ ਜਾਰੀ, ਡਰੱਗ ਮਨੀ ਸਣੇ 104 ਨਸ਼ਾ ਸਮੱਗਲਰ ਗ੍ਰਿਫ਼ਤਾਰ
Thursday, Nov 27, 2025 - 11:22 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- 'ਯੁੱਧ ਨਸ਼ਿਆਂ ਵਿਰੁੱਧ' ਦੇ 270ਵੇਂ ਦਿਨ ਪੰਜਾਬ ਪੁਲਸ ਨੇ ਬੁੱਧਵਾਰ ਨੂੰ 358 ਥਾਵਾਂ ’ਤੇ ਛਾਪੇਮਾਰੀ ਕੀਤੀ। ਉਪਰੰਤ ਸੂਬੇ ਭਰ ’ਚ 83 ਐੱਫ਼. ਆਈ. ਆਰਜ਼ ਦਰਜ ਕਰਕੇ 104 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 38,150 ਹੋ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 6.4 ਕਿੱਲੋ ਹੈਰੋਇਨ, 1.6 ਕਿੱਲੋ ਆਈ. ਸੀ. ਈ, 389 ਨਸ਼ੀਲੀਆਂ ਗੋਲ਼ੀਆਂ ਅਤੇ 6.96 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਸ ਆਪ੍ਰੇਸ਼ਨ ਦੌਰਾਨ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਆਪ੍ਰੇਸ਼ਨ ਦੌਰਾਨ 376 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ। ਮੁਹਿੰਮ ਤਹਿਤ 39 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਪੜ੍ਹੋ Latest ਅਪਡੇਟ! 30 ਨਵੰਬਰ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
