''ਯੁੱਧ ਨਸ਼ੇ ਵਿਰੁੱਧ'' ਤਹਿਤ ਐੱਸ.ਐੱਸ.ਪੀ. ਨੇ ਪਿੰਡ ਬੂਟ ''ਚ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ
Tuesday, Apr 01, 2025 - 03:39 PM (IST)

ਕਪੂਰਥਲਾ (ਵਿਪਨ ਮਹਾਜਨ) : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਐੱਸ.ਐੱਸ.ਪੀ. ਕਪੂਰਥਲਾ ਗੌਰਵ ਤੁਰਾ ਨੇ ਆਪਣੀ ਟੀਮ ਸਮੇਤ ਭਾਰੀ ਪੁਲਸ ਫੋਰਸ ਦੇ ਸਹਿਯੋਗ ਨਾਲ ਮੰਗਲਵਾਰ ਨੂੰ ਪਿੰਡ ਬੂਟ 'ਚ ਨਸ਼ਾ ਤਸਕਰਾਂ ਖ਼ਿਲਾਫ ਵਿਸ਼ੇਸ਼ ਮੁਹਿੰਮ ਚਲਾਈ। ਇਸ ਦੌਰਾਨ ਨਸ਼ਾ ਤਸਕਰੀ ਦੇ ਗੈਰ-ਕਾਨੂੰਨੀ ਧੰਦੇ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਉਣ ਵਾਲੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਬੁਲਡੋਜ਼ਰ ਚਲਾ ਕੇ ਕਾਨੂੰਨੀ ਕਾਰਵਾਈ ਰਾਂਹੀ ਢਾਹ ਦਿੱਤਾ ਗਿਆ।
ਇਸ ਮੌਕੇ ਐੱਸ.ਐੱਸ.ਪੀ. ਤੁਰਾ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਨਸ਼ਾ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦੇ ਕਾਰੋਬਾਰ ਤੋਂ ਬਣੀ ਜਾਇਦਾਦ ਨੂੰ ਬੁਲਡੋਜ਼ਰ ਦੀ ਮਦਦ ਨਾਲ ਕੁਰਕ ਕਰਕੇ ਢਾਹ ਦਿੱਤਾ ਜਾਵੇਗਾ। ਇਸ ਮੌਕੇ ਐੱਸ.ਪੀ.ਗੁਰਪ੍ਰੀਤ, ਡੀ.ਐੱਸ.ਪੀ. ਕਰਨੈਲ ਸਿੰਘ, ਐੱਸ.ਐੱਚ.ਓ. ਸੁਭਾਨਪੁਰ ਅਮਨਦੀਪ ਨਾਹਰ, ਬੀ.ਡੀ.ਪੀ.ਓ. ਮਨਜੀਤ ਕੌਰ ਆਦਿ ਹਾਜ਼ਰ ਸਨ।