‘ਯੁੱਧ ਨਸ਼ਿਆਂ ਵਿਰੁੱਧ’: 144 ਨਸ਼ਾ ਤਸਕਰ 6.7 ਕਿੱਲੋ ਹੈਰੋਇਨ ਸਮੇਤ ਕਾਬੂ
Monday, Jun 09, 2025 - 01:51 PM (IST)

ਚੰਡੀਗੜ੍ਹ (ਅੰਕੁਰ): ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 99ਵੇਂ ਦਿਨ ਪੰਜਾਬ ਪੁਲਸ ਨੇ ਐਤਵਾਰ ਨੂੰ 144 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ’ਚੋਂ 6.7 ਕਿੱਲੋਗ੍ਰਾਮ ਹੈਰੋਇਨ ਅਤੇ 440 ਕਿੱਲੋਗ੍ਰਾਮ ਭੁੱਕੀ ਬਰਾਮਦ ਕੀਤੀ। ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 16,492 ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ 'ਚ ਫ਼ਿਰ ਹੋਈ ਧੜੇਬੰਦੀ! ਪੋਸਟਰਾਂ 'ਚੋਂ ਝਲਕ ਰਿਹਾ ਅੰਦਰੂਨੀ ਕਲੇਸ਼
ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 88 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 479 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਰਾਜ ਭਰ ਵਿੱਚ 107 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਪੁਲਸ ਟੀਮਾਂ ਨੇ 541 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਐਤਵਾਰ ਨੂੰ 89 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8