''ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਸ ਵੱਲੋਂ 922 ਗ੍ਰਾਮ ਹੈਰੋਇਨ ਨਾਲ 81 ਨਸ਼ਾ ਤਸਕਰ ਕਾਬੂ
Tuesday, Sep 23, 2025 - 11:54 AM (IST)

ਚੰਡੀਗੜ੍ਹ (ਅੰਕੁਰ): ‘ਯੁੱਧ ਨਸ਼ਿਆਂ ਵਿਰੁੱਧ’ ਦੇ 205ਵੇਂ ਦਿਨ ਪੰਜਾਬ ਪੁਲਸ ਨੇ ਸੋਮਵਾਰ ਨੂੰ 395 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ’ਚ 59 ਐਫਆਈਆਰਜ਼ ਦਰਜ ਕਰਕੇ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,540 ਹੋ ਗਈ ਹੈ। ਤਸਕਰਾਂ ਦੇ ਕਬਜ਼ੇ ’ਚੋਂ 922 ਗ੍ਰਾਮ ਹੈਰੋਇਨ, 4 ਕਿੱਲੋ ਭੁੱਕੀ, 336 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਹੁਣ ਪ੍ਰਵਾਸੀਆਂ ਦੇ ਹੱਕ 'ਚ ਪੈਣ ਲੱਗੇ ਮਤੇ! ਆਖ਼ੀਆਂ ਗਈਆਂ ਇਹ ਗੱਲਾਂ
ਇਸ ਆਪ੍ਰੇਸ਼ਨ ਦੌਰਾਨ 74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਸ ਕਰਮਚਾਰੀਆਂ ਵਾਲੀਆਂ 150 ਤੋਂ ਵੱਧ ਪੁਲਸ ਟੀਮਾਂ ਨੇ 395 ਥਾਵਾਂ ’ਤੇ ਛਾਪੇਮਾਰੀ ਕੀਤੀ ਤੇ 384 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਮੁਹਿੰਮ ਤਹਿਤ 24 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8