‘ਯੁੱਧ ਨਸ਼ਿਆਂ ਵਿਰੁੱਧ’: 237ਵੇਂ ਦਿਨ, ਪੰਜਾਬ ਪੁਲਸ ਵੱਲੋਂ 94 ਨਸ਼ਾ ਤਸਕਰ ਕਾਬੂ
Saturday, Oct 25, 2025 - 05:42 PM (IST)
ਚੰਡੀਗੜ੍ਹ (ਅੰਕੁਰ): ‘ਯੁੱਧ ਨਸ਼ਿਆਂ ਵਿਰੁੱਧ’ ਨੂੰ 237ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 298 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 73 ਐਫਆਈਆਰਜ਼ ਦਰਜ ਕਰਕੇ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 237 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,950 ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਮਾਪਿਆਂ ਨੇ ਚਿੱਟੇ ਖ਼ਾਤਰ ਕਬਾੜੀਏ ਨੂੰ ਵੇਚ ਦਿੱਤੀ ਔਲਾਦ ਤੇ ਫ਼ਿਰ...
ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 197 ਗ੍ਰਾਮ ਹੈਰੋਇਨ, 40 ਕਿਲੋ ਭੁੱਕੀ, 1029 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਆਪਰੇਸ਼ਨ ਦੌਰਾਨ 62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 298 ਛਾਪੇ ਮਾਰੇ ਹਨ ਤੇ 340 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਮੁਹਿੰਮ ਤਹਿਤ ਸ਼ੁੱਕਰਵਾਰ ਨੂੰ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
