‘ਯੁੱਧ ਨਸ਼ਿਆਂ ਵਿਰੁੱਧ’: 2.4 ਕਿੱਲੋ ਹੈਰੋਇਨ ਤੇ 1.8 ਕਿੱਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

Thursday, Oct 30, 2025 - 01:09 PM (IST)

‘ਯੁੱਧ ਨਸ਼ਿਆਂ ਵਿਰੁੱਧ’: 2.4 ਕਿੱਲੋ ਹੈਰੋਇਨ ਤੇ 1.8 ਕਿੱਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

ਚੰਡੀਗੜ੍ਹ (ਮਨਪ੍ਰੀਤ): ‘ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਸ ਨੇ 358 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ’ਚ 71 ਐੱਫ.ਆਈ.ਆਰਜ਼ ਦਰਜ ਕਰ ਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 242 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,511 ਹੋ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਸੂਬੇ 'ਚ ਘੁੰਮ ਰਹੇ ਨੇ 2 ਅੱਤਵਾਦੀ

ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 2.4 ਕਿੱਲੋ ਹੈਰੋਇਨ, 1.8 ਕਿੱਲੋ ਅਫ਼ੀਮ, 31 ਕਿੱਲੋ ਭੁੱਕੀ ਤੇ 2120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੌਰਾਨ 72 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 358 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 355 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਨਾਲ ਹੀ 38 ਵਿਅਕਤੀਆਂ ਨੂੰ ਨਸ਼ਾ ਛੱਡਣ ਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।


author

Anmol Tagra

Content Editor

Related News