‘ਯੁੱਧ ਨਸ਼ਿਆਂ ਵਿਰੁੱਧ’: 6.7 ਕਿੱਲੋ ਹੈਰੋਇਨ ਸਮੇਤ 89 ਨਸ਼ਾ ਤਸਕਰ ਕਾਬੂ

Tuesday, Dec 09, 2025 - 01:50 PM (IST)

‘ਯੁੱਧ ਨਸ਼ਿਆਂ ਵਿਰੁੱਧ’: 6.7 ਕਿੱਲੋ ਹੈਰੋਇਨ ਸਮੇਤ 89 ਨਸ਼ਾ ਤਸਕਰ ਕਾਬੂ

ਚੰਡੀਗੜ੍ਹ (ਅੰਕੁਰ): ‘ਯੁੱਧ ਨਸ਼ਿਆਂ ਵਿਰੁੱਧ’ ਦੇ 282ਵੇਂ ਦਿਨ ਪੰਜਾਬ ਪੁਲਸ ਨੇ298 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 70 ਐੱਫ.ਆਈ.ਆਰਜ਼ ਦਰਜ ਕਰ ਕੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 282 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,711 ਹੋ ਗਈ ਹੈ। ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 6.7 ਕਿੱਲੋ ਹੈਰੋਇਨ, 350 ਗ੍ਰਾਮ ਅਫ਼ੀਮ, 2382 ਨਸ਼ੀਲੀਆਂ ਗੋਲੀਆਂ ਤੇ 5080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। 

63 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 298 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 311 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਨਾਲ ਹੀ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।


author

Anmol Tagra

Content Editor

Related News