'ਯੁੱਧ ਨਸ਼ਿਆਂ ਵਿਰੁੱਧ': 37ਵੇਂ ਦਿਨ 54 ਨਸ਼ਾ ਸਮੱਗਲਰ ਗ੍ਰਿਫ਼ਤਾਰ
Monday, Apr 07, 2025 - 10:30 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- 'ਯੁੱਧ ਨਸ਼ਿਆਂ ਵਿਰੁੱਧ' ਮੁਹਿਮ ਦੇ 37ਵੇਂ ਦਿਨ ਪੰਜਾਬ ਪੁਲਸ ਨੇ 337 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 37 ਐੱਫ਼. ਆਈ. ਆਰਜ਼ ਦਰਜ ਕਰਨ ਤੋਂ ਬਾਅਦ 54 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ਵਿਚੋਂ 411 ਗ੍ਰਾਮ ਹੈਰੋਇਨ, 1617 ਨਸ਼ੀਲੀਆਂ ਗੋਲ਼ੀਆਂ ਅਤੇ 34,400 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ 'ਚ ਫਿਰ ਵੱਡਾ ਫੇਰਬਦਲ, 65 DSPs ਦੇ ਤਬਾਦਲੇ, ਵੇਖੋ ਪੂਰੀ ਲਿਸਟ
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ’ਚ ਇਕੋ ਸਮੇਂ 'ਤੇ ਚਲਾਇਆ ਗਿਆ। ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 150 ਤੋਂ ਵੱਧ ਪੁਲਸ ਟੀਮਾਂ ਨੇ ਪੂਰੇ ਸੂਬੇ ’ਚ ਛਾਪੇਮਾਰੀ ਕੀਤੀ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 364 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ।
ਇਹ ਵੀ ਪੜ੍ਹੋ: ਹੰਸ ਰਾਜ ਹੰਸ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਪਰਿਵਾਰ ਨਾਲ ਕੀਤਾ ਦੁੱਖ਼ ਸਾਂਝਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e