ਫ਼ਤਹਿਗੜ੍ਹ ਸਾਹਿਬ ਪੁਲਸ ਵੱਲੋਂ ਨਸ਼ੇ ਖ਼ਿਲਾਫ਼ ਐਕਸ਼ਨ! 270 ਮੁਕਦਮੇ ਦਰਜ, 379 ਦੋਸ਼ੀ ਗ੍ਰਿਫ਼ਤਾਰ

Thursday, Jun 05, 2025 - 02:06 PM (IST)

ਫ਼ਤਹਿਗੜ੍ਹ ਸਾਹਿਬ ਪੁਲਸ ਵੱਲੋਂ ਨਸ਼ੇ ਖ਼ਿਲਾਫ਼ ਐਕਸ਼ਨ! 270 ਮੁਕਦਮੇ ਦਰਜ, 379 ਦੋਸ਼ੀ ਗ੍ਰਿਫ਼ਤਾਰ

ਫ਼ਤਹਿਗੜ੍ਹ ਸਾਹਿਬ (ਬਿਪਨ): ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ, ਜਿਸ ਤੋਂ ਸਪਸ਼ਟ ਹੈ ਕਿ ਪੰਜਾਬ ਦੀ ਧਰਤੀ ਉੱਤੇ ਹੁਣ ਨਸ਼ੇ ਅਤੇ ਨਸ਼ਾ ਤਸਕਰ ਨਹੀਂ ਰਹਿ ਸਕਣਗੇ। ਇਸ ਸਬੰਧੀ ਫ਼ਤਹਿਗੜ੍ਹ ਸਾਹਿਬ ਪ੍ਰਬੰਧਕੀ ਕੰਪਲੈਕਸ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਸ ਨੇ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਦੇ ਹੋਏ ਹੁਣ ਤੱਕ 277 ਮੁਕਦਮੇ ਦਰਜ ਕਰਕੇ 379 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਭਾਰੀ ਗਿਣਤੀ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। 

ਇਹ ਖ਼ਬਰ ਵੀ ਪੜ੍ਹੋ - 10 ਰੁਪਏ ਨਾਲ ਜਿੱਤ ਲਏ 11 ਲੱਖ ਰੁਪਏ! ਰਾਤੋ-ਰਾਤ ਬਦਲ ਗਈ ਪੰਜਾਬ ਦੇ ਵਿਅਕਤੀ ਦੀ ਕਿਸਮਤ

ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਮ ਪਬਲਿਕ ਨਾਲ ਜਗ੍ਹਾ-ਜਗ੍ਹਾ 'ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਨਸ਼ੇ ਦੀ ਭੈੜੀ ਅਲਾਮਤ ਨੂੰ ਸਮਾਜ ਵਿਚੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਵੱਖ-ਵੱਖ ਪਿੰਡਾਂ ਵਿਚ ਲੋਕਾਂ ਵੱਲੋਂ ਭੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਕਰਨ ਵਾਲੇ 182 ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਇਨ੍ਹਾਂ ਦਾ ਇਲਾਜ ਡੀ ਅਡਿਕਸ਼ਨ ਸੈਂਟਰ ਰਾਹੀਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਜ਼ਿਲ੍ਹੇ ਵਿਚ 434 ਪਿੰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਅਤੇ 90 ਵਰਲਡ ਡਿਫੈਂਸ ਕਮੇਟੀਆਂ ਸਥਾਪਿਤ ਕੀਤੀਆਂ ਗਈਆਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News