''ਯੁੱਧ ਨਸ਼ਿਆਂ ਵਿਰੁੱਧ'' ਤਹਿਤ ਨਸ਼ਾ ਤਸਕਰਾਂ ਦੇ ਘਰਾਂ ''ਤੇ ਚੱਲਿਆ ਪੀਲਾ ਪੰਜਾ

Thursday, May 01, 2025 - 03:48 PM (IST)

''ਯੁੱਧ ਨਸ਼ਿਆਂ ਵਿਰੁੱਧ'' ਤਹਿਤ ਨਸ਼ਾ ਤਸਕਰਾਂ ਦੇ ਘਰਾਂ ''ਤੇ ਚੱਲਿਆ ਪੀਲਾ ਪੰਜਾ

ਪਾਇਲ/ਖੰਨਾ (ਬਿਪਨ/ਵਿਨਾਇਕ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਸ਼ੁਰੂ ਹੈ। ਇਸ ਕਾਰਵਾਈ ਤਹਿਤ ਵੀਰਵਾਰ ਨੂੰ ਖੰਨਾ ਦੇ ਜ਼ਿਲ੍ਹਾ ਪੁਲਸ ਮੁਖੀ ਡਾ. ਜੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਪਾਇਲ ਦੇ ਪਿੰਡ ਧਮੋਟ ਕਲਾਂ ਵਿਖੇ ਤਿੰਨ ਨਸ਼ਾ ਤਸਕਰਾਂ ਦਾ ਘਰਾਂ ਨੂੰ ਢਾਹਿਆ ਗਿਆ। ਇਹ ਮਕਾਨ ਗਲਾਡਾ ਤੋਂ ਬਿਨਾਂ ਮੰਨਜ਼ੂਰੀ ਲਏ ਗੈਰ-ਕਾਨੂੰਨੀ ਢੰਗ ਨਾਲ ਬਣਾਏ ਹੋਏ ਸਨ। ਇਸ ਮੌਕੇ ਗਲਾਡਾ ਤੋਂ ਸਬ ਡਵੀਜ਼ਨਲ ਇੰਜਨੀਅਰ ਲੁਧਿਆਣਾ ਕਰਨ ਅਗਰਵਾਲ, ਗਲਾਡਾ ਤੋਂ ਜ਼ਿਲ੍ਹਾ ਨਗਰ ਯੋਜਨਾਕਾਰ ਰੈਗੂਲੇਟਰ ਲੁਧਿਆਣਾ ਹਰਪ੍ਰੀਤ ਸਿੰਘ ਬਾਜਵਾ ਅਤੇ ਨਾਇਬ ਤਹਿਸੀਲਦਾਰ (ਡਿਊਟੀ ਮੈਜਿਸਟਰੇਟ) ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।
 
ਜ਼ਿਲ੍ਹਾ ਪੁਲਸ ਮੁਖੀ ਖੰਨਾ ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਧਮੋਟ ਕਲਾਂ ਦੇ ਇਨ੍ਹਾਂ 3 ਪਰਿਵਾਰਾਂ ਉੱਪਰ ਆਈ. ਪੀ. ਸੀ, ਐੱਨ.ਡੀ.ਪੀ.ਐੱਸ. ਐਕਟ ਅਧੀਨ ਵੱਖ ਵੱਖ ਮੁਕੱਦਮੇ ਦਰਜ਼ ਹਨ। ਉਨ੍ਹਾਂ ਵਿਚ ਸਤਵਿੰਦਰ ਸਿੰਘ ਉਰਫ ਬੌਬੀ ਪੁੱਤਰ ਅਜਮੇਰ ਸਿੰਘ ਵਾਸੀ ਧਮੋਟ ਕਲਾਂ, ਪਾਇਲ 'ਤੇ 6 ਐੱਫ਼.ਆਈ.ਆਰ, ਪਲਵਿੰਦਰ ਸਿੰਘ ਉਰਫ ਪੱਪੂ ਪੁੱਤਰ ਪ੍ਰੀਤਮ ਸਿੰਘ ਵਾਸੀ ਧਮੋਟ ਕਲਾਂ, ਪਾਇਲ 'ਤੇ 6 ਐੱਫ਼.ਆਈ.ਆਰ, ਸਰਬਜੀਤ ਕੌਰ ਪੁੱਤਰੀ ਕੁਲਵੰਤ ਸਿੰਘ ਵਾਸੀ ਧਮੋਟ ਕਲਾਂ, ਪਾਇਲ 'ਤੇ 3 ਐੱਫ਼.ਆਈ.ਆਰ ਦਰਜ ਅਤੇ ਸਰਬਜੀਤ ਕੌਰ ਦੀ ਮਾਤਾ ਕਰਮਜੀਤ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਧਮੋਟ ਕਲਾਂ, ਪਾਇਲ 'ਤੇ 3 ਐੱਫ਼. ਆਈ. ਆਰ ਦਰਜ ਹਨ। ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਬਿਜਲੀ ਮੰਤਰੀ ਦਾ ਵੱਡਾ ਐਲਾਨ, ਅਗਲੇ ਮਹੀਨੇ ਤੋਂ...

ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਨਸ਼ੇ ਦੇ ਸੌਦਾਗਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ, ਇਸ ਲਈ ਉਹ ਇਹ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਦੇ ਘਰਾਂ 'ਤੇ ਵੀ ਪੀਲਾ ਪੰਜਾ ਚਲਾਇਆ ਜਾਵੇਗਾ।

ਇਥੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੀ ਜ਼ਿਲ੍ਹਾ ਲੁਧਿਆਣਾ ਦੇ ਪਾਇਲ ਅਧੀਨ ਪੈਂਦੇ ਪਿੰਡ ਧਮੋਟ ਕਲਾਂ ਦੇ ਸਰਪੰਚ ਕਮਲਜੀਤ ਕੌਰ, ਪੰਚਾਇਤ ਮੈਂਬਰ ਅਮਨਦੀਪ ਸਿੰਘ,  ਪੰਚਾਇਤ ਮੈਂਬਰ ਜਗਜੀਵਨ ਸਿੰਘ, ਪੰਚਾਇਤ ਮੈਂਬਰ ਗੁਰਦੀਪ ਸਿੰਘ, ਪੰਚਾਇਤ ਮੈਂਬਰ ਮਨਵੀਰ ਸਿੰਘ, ਪੰਚਾਇਤ ਮੈਂਬਰ ਹਰਪ੍ਰੀਤ ਸਿੰਘ, ਯਾਦਵਿੰਦਰ ਸਿੰਘ ਅਤੇ ਹੋਰ ਪਿੰਡ ਨਿਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੁਲਿਸ ਪ੍ਰਸ਼ਾਸ਼ਨ ਧੰਨਵਾਦ ਕੀਤਾ ਗਿਆ।

ਇਸ ਮੌਕੇ ਐਸ.ਪੀ (ਐਚ) ਖੰਨਾ ਤੇਜਵੀਰ ਸਿੰਘ, ਡੀ.ਐਸ.ਪੀ (ਡੀ) ਮੋਹਿਤ ਸਿੰਗਲਾ, ਡੀ.ਐੱਸ.ਪਾਇਲ ਹੇਮੰਤ ਮਲਹੋਤਰਾ, ਐਸ.ਐਚ.ਓ ਪਾਇਲ ਸੰਦੀਪ ਕੁਮਾਰ, ਐਸ.ਐਚ.ਓ ਮਲੌਦ ਸਤਨਾਮ ਸਿੰਘ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News