''ਯੁੱਧ ਨਸ਼ਿਆਂ ਵਿਰੁੱਧ'' ਆਪ੍ਰੇਸ਼ਨ ਦੀ ਯੰਗ ''ਚ ਲੋਕਾਂ ਦਾ ਮਿਲ ਰਿਹੈ ਭਰਪੂਰ ਸਹਿਯੋਗ : ਐੱਸ. ਐੱਸ. ਪੀ.

Thursday, Jul 24, 2025 - 04:23 AM (IST)

''ਯੁੱਧ ਨਸ਼ਿਆਂ ਵਿਰੁੱਧ'' ਆਪ੍ਰੇਸ਼ਨ ਦੀ ਯੰਗ ''ਚ ਲੋਕਾਂ ਦਾ ਮਿਲ ਰਿਹੈ ਭਰਪੂਰ ਸਹਿਯੋਗ : ਐੱਸ. ਐੱਸ. ਪੀ.

ਬਰੇਟਾ (ਬਾਂਸਲ) : ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਸਖਤ ਨੀਤੀ ਅਪਣਾਈ ਗਈ ਹੈ ਜਿਸਦੀ ਲੜੀ ਤਹਿਤ ਅੱਜ ਪਿੰਡ ਬਹਾਦਰਪੁਰ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਐਸ. ਐਸ. ਪੀ. ਮਾਨਸਾ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹਰ ਯੰਗ ਫਤਿਹ ਕੀਤੀ ਜਾ ਸਕਦੀ ਹੈ। ਯੁੱਧ ਨਸ਼ਿਆਂ ਵਿਰੁੱਧ ਆਪ੍ਰੇਸ਼ਨ ਵਿੱਚ ਮਿਲ ਰਿਹਾ ਲੋਕਾਂ ਦਾ ਸਹਿਯੋਗ ਇਸ ਗੱਲ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧਾਂ ਵਿੱਚ ਸੁਧਾਰ ਲਿਆਉੇਣ ਅਤੇ ਵਿਸ਼ਵਾਸ ਸਹਿਯੋਗ ਵਧਾਉਣ ਲਈ ਲੋਕਾਂ ਤੱਕ ਸਿੱਧੀ ਪਹੰਚ ਕਰਕੇ ਮੀਟਿੰਗਾਂ ਅਤੇ ਮਿਲਣੀਆਂ ਕਰਨ ਲਈ ਮੁਹਿੰਮ ਚਲਾਈ ਹੋਈ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਹੋਈ ਗੈਂਗਵਾਰ ਬਾਰੇ ਵੱਡਾ ਖ਼ੁਲਾਸਾ! ਜਿੰਦੀ ਦਾ ਪੁੱਤਰ ਨਿਕਲਿਆ ਕਾਤਲ 

ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਪਬਲਿਕ ਮੀਟਿੰਗ ਮਿਲਣੀ ਵਿੱਚ ਪਿੰਡ ਬਹਾਦਰਪੁਰ ਅਤੇ ਇਸਦੇ ਨੇੜਲੇ ਪਿੰਡਾਂ ਦੀਆਂ ਪੰਚਾਇਤਾਂ, ਵਿਲੇਜ ਡਿਫੈਂਸ ਕਮੇਟੀ ਮੈਂਬਰਾਂ, ਹੋਰ ਮੋਹਤਵਰ ਪੁਰਸ਼ਾ  ਅਤੇ ਪਿੰਡ ਵਾਸੀਆਂ ਨੇ ਭਾਗ ਲਿਆ। ਇਸ ਸਮਾਗਮ ਦੌਰਾਨ ਆਮ ਪਬਲਿਕ ਨੂੰ ਆਪਣੀ ਦੁੱਖ ਤਕਲੀਫਾਂ ਅਤੇ ਸੁਝਾਅ ਪ੍ਰਸ਼ਾਸ਼ਨ ਨਾਲ ਸਾਂਝਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਪੁਲਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧ ਗੂੜੇ ਹੋ ਸਕਣ ਅਤੇ ਸਹਿਯੋਗ ਦੀ ਭਾਵਨਾ ਵਿੱਚ ਵਾਧਾ ਹੋ ਸਕੇ। ਇਸ ਤੋਂ ਇਲਾਵਾ ਮਾਨਸਾ ਪੁਲਸ ਵਲੋਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਮਾਨਸਾ ਪੁਲਸ ਵਲੋਂ ਸਾਥ ਦੇਣ ਦੀ ਅਪੀਲ ਕੀਤੀ ਗਈ।

ਇਹ ਵੀ ਪੜ੍ਹੋ : RBI ਨੇ ਇਸ ਬੈਂਕ ਦਾ ਲਾਇਸੈਂਸ ਕੀਤਾ ਰੱਦ, ਆਪਣੇ ਹੀ ਖਾਤਿਆਂ 'ਚੋਂ ਪੈਸੇ ਕਢਵਾਉਣ ਲਈ ਤਰਸੇ ਗਾਹਕ

ਐਸ ਐਸ਼ ਪੀ ਮਾਨਸਾ ਵੱਲੋਂ ਅਖੀਰ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਬਲਿਕ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਦੱਸਿਆਂ ਕਿ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਪੁਲਿਸ ਹਰ ਸਮੇਂ ਵਚਨਬੱਧ ਹੈ ਅਤੇ ਜਿਲ੍ਹਾ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਮਾਨਸਾ ਪੁਲਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ। ਇਸ ਮੌਕੇ ਡੀਐਸਪੀ ਬੁਢਲਾਡਾ ਅਤੇ ਐਸ. ਐਚ. ਓ ਬਰੇਟਾ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News