'ਯੁੱਧ ਨਸ਼ੇ ਵਿਰੁੱਧ': 8 ਦਿਨਾਂ ’ਚ 1000 ਤੋਂ ਵੱਧ ਨਸ਼ਾ ਸਮੱਗਲਰ ਗ੍ਰਿਫ਼ਤਾਰ, 700 ਕੇਸ ਦਰਜ

Sunday, Mar 09, 2025 - 11:41 AM (IST)

'ਯੁੱਧ ਨਸ਼ੇ ਵਿਰੁੱਧ': 8 ਦਿਨਾਂ ’ਚ 1000 ਤੋਂ ਵੱਧ ਨਸ਼ਾ ਸਮੱਗਲਰ ਗ੍ਰਿਫ਼ਤਾਰ, 700 ਕੇਸ ਦਰਜ

ਚੰਡੀਗੜ੍ਹ/ਐੱਸ. ਏ. ਐੱਸ. ਨਗਰ/ਜਲੰਧਰ (ਅੰਕੁਰ, ਧਵਨ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਸਮੱਗਲਰਾਂ ਖ਼ਿਲਾਫ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 1000 ਤੋਂ ਵੱਧ ਨਸ਼ਾ ਸਮੱਗਲਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਹੈ ਅਤੇ ਸੂਬੇ ਭਰ ਵਿਚ 700 ਦੇ ਕਰੀਬ ਕੇਸ ਦਰਜ ਕੀਤੇ ਹਨ।

PunjabKesari

ਐੱਸ. ਏ. ਐੱਸ. ਨਗਰ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਇਸ ਮੁਹਿੰਮ ਤਹਿਤ ਕੀਤੀ ਗਈ ਪ੍ਰਗਤੀ ਅਤੇ ਕਾਰਵਾਈ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਅਰੋੜਾ ਨੇ ਸੂਬੇ ’ਚ ਹੁਣ ਤਕ ਪ੍ਰਾਪਤ ਕੀਤੇ ਮੁਹਿੰਮ ਦੇ ਹਾਂ-ਪੱਖੀ ਨਤੀਜਿਆਂ ਬਾਰੇ ਚਾਨਣਾ ਪਾਇਆ, ਜਿਸ ’ਚ ਸਿਰਫ਼ 8 ਦਿਨਾਂ ’ਚ 50 ਕਿੱਲੋ ਹੈਰੋਇਨ, 5 ਕੁਇੰਟਲ ਤੋਂ ਵੱਧ ਭੁੱਕੀ, 30 ਕਿੱਲੋ ਅਫ਼ੀਮ ਅਤੇ 22 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਦੀ ਬਰਾਮਦਗੀ ਸ਼ਾਮਲ ਹੈ। ਅਮਨ ਅਰੋੜਾ ਨੇ ਸਮੂਹ ਸਮਾਜਿਕ-ਧਾਰਮਿਕ ਸੰਸਥਾਵਾਂ, ਰਾਜਨੀਤਿਕ ਪਾਰਟੀਆਂ ਅਤੇ ਗੈਰ-ਸਰਕਾਰੀ ਸੰਗਠਨਾਂ ਨੂੰ ਇਸ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਗੁਰੂਆਂ, ਪੀਰਾਂ, ਸੰਤਾਂ ਅਤੇ ਯੋਧਿਆਂ ਦੀ ਧਰਤੀ ਪੰਜਾਬ ਨੂੰ ਬਚਾਉਣ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ : ਪੰਜਾਬ 'ਚ ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ, ਵੱਡੀ ਅਪਡੇਟ ਆਈ ਸਾਹਮਣੇ

ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਨਿੱਜੀ ਮੁਫ਼ਾਦਾਂ ਲਈ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕ ਦਿੱਤਾ ਸੀ ਅਤੇ ਮੌਜੂਦਾ ਸਰਕਾਰ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਢਾਹੁਣ ਲਈ ਕਦਮ ਚੁੱਕ ਰਹੀ ਹੈ। ਮੀਟਿੰਗ ਦੌਰਾਨ ਅਰੋੜਾ ਨੇ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਅਧਿਕਾਰੀਆਂ ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ।

ਮੀਟਿੰਗ ’ਚ ਸੰਸਦ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਮਲਵਿੰਦਰ ਸਿੰਘ ਕੰਗ, ਵਿਧਾਇਕ ਕੁਲਵੰਤ ਸਿੰਘ ਤੇ ਕੁਲਜੀਤ ਸਿੰਘ ਰੰਧਾਵਾ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐੱਸ. ਐੱਸ. ਪੀ. ਦੀਪਕ ਪਾਰੀਕ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਇਸ ਇਲਾਕੇ 'ਚ 5000 ਪੁਲਸ ਮੁਲਾਜ਼ਮਾਂ ਦੀ ਕਰ 'ਤੀ ਤਾਇਨਾਤੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News