''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਤਹਿਤ 107 ਨਸ਼ਾ ਤਸਕਰ ਗ੍ਰਿਫ਼ਤਾਰ
Thursday, Jan 08, 2026 - 10:52 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 312ਵੇਂ ਦਿਨ ਪੰਜਾਬ ਪੁਲਸ ਨੇ 296 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 82 ਐੱਫ਼. ਆਈ. ਆਰਜ਼. ਦਰਜ ਕੀਤੀਆਂ ਗਈਆਂ। ਇਸ ਨਾਲ 312 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਤਸਕਰਾਂ ਦੀ ਗਿਣਤੀ ਹੁਣ 43,544 ਹੋ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 7,8,9,10 ਤੇ 11 ਜਨਵਰੀ ਤੱਕ Alert ਜਾਰੀ! ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 6.2 ਕਿੱਲੋ ਹੈਰੋਇਨ, 7 ਕਿੱਲੋ ਭੁੱਕੀ, 496 ਨਸ਼ੀਲੀਆਂ ਗੋਲ਼ੀਆਂ/ਕੈਪਸੂਲ ਅਤੇ 34,820 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। 64 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ 296 ਥਾਵਾਂ ’ਤੇ ਛਾਪੇ ਮਾਰੇ ਹਨ। ਪੁਲਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 300 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ। ਇਸ ਦੇ ਨਾਲ ਹੀ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਇਹ ਵੀ ਪੜ੍ਹੋ: ਨਸ਼ੇ ਖ਼ਿਲਾਫ਼ ਲੜਾਈ ਕਹਿਰ ਨਾਲ ਨਹੀਂ ਸਗੋਂ ਲਹਿਰ ਨਾਲ ਜਿੱਤਾਂਗੇ : ਭਗਵੰਤ ਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
