''ਯੁੱਧ ਨਸ਼ਿਆਂ ਵਿਰੁੱਧ'': ਸਾਦਿਕ ਵਿਖੇ ਸਮੱਗਲਰ ਦੇ ਘਰ ''ਤੇ ਚੱਲਿਆ ਪੀਲਾ ਪੰਜਾ
Saturday, Oct 11, 2025 - 01:12 PM (IST)

ਸਾਦਿਕ (ਪਰਮਜੀਤ, ਦੀਪਕ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮਹਿੰਮ ਤਹਿਤ ਸਾਦਿਕ ਵਿਖੇ ਪਹਿਲੀ ਵਾਰ ਇਕ ਨਸ਼ਾ ਸਮੱਗਲਰ ਦਾ ਘਰ ਢਾਹਿਆ ਗਿਆ। ਇਸ ਮੁਹਿੰਮ ਨੂੰ ਅੰਜਾਮ ਦੇਣ ਲਈ ਐੱਸ.ਐੱਸ.ਪੀ ਫ਼ਰੀਦਕੋਟ ਡਾ. ਪ੍ਰਗਿਆ ਜੈਨ, ਡੀ.ਐੱਸ.ਪੀ ਤਰਲੋਚਨ ਸਿੰਘ, ਮਾਨਵਿੰਦਰਬੀਰ ਸਿੰਘ ਡੀ.ਐੱਸ.ਪੀ ਥਾਣਾ ਮੁਖੀ ਨਵਦੀਪ ਸਿੰਘ ਭੱਟੀ ਸਮੇਤ ਵੱਡੀ ਗਿਣਤੀ ਵਿੱਚ ਪੁਲਸ ਪਾਰਟੀ ਘਰ ਦੇ ਕੋਲ ਮੌਕੇ ’ਤੇ ਪੁੱਜੇ ਹੋਏ ਸਨ।
ਇਹ ਖ਼ਬਰ ਵੀ ਪੜ੍ਹੋ - ਨਵਜੋਤ ਸਿੱਧੂ ਦੀ ਵਾਪਸੀ ਨੂੰ ਲੈ ਕੇ ਭੱਖਣ ਲੱਗੀ ਸਿਆਸਤ! CM ਮਾਨ ਨੇ ਆਖ਼ ਦਿੱਤੀ ਇਹ ਗੱਲ
ਪੰਚਾਇਤ ਵਿਭਾਗ ਦੇ ਨੱਥਾ ਸਿੰਘ ਬੀ.ਡੀ.ਪੀ.ਓ, ਸਾਦਿਕ ਦੇ ਸਰਪੰਚ ਡਾ. ਦੀਸ਼ਾ ਸਿੰਘ, ਸਕੱਤਰ ਦੇਵੀ ਲਾਲ, ਵਪਾਰ ਮੰਡਲ ਸਾਦਿਕ ਦੇ ਪ੍ਰਧਾਨ ਸੁਰਿੰਦਰ ਸੇਠੀ ਵੀ ਮੌਕੇ ’ਤੇ ਮੌਜੂਦ ਰਹੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਫਰੀਦਕੋਟ ਦੇ ਸਾਦਿਕ ਵਿੱਚ ਪ੍ਰਸ਼ਾਸ਼ਨ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਉਸਾਰੀ ਨੂੰ ਢਾਹਿਆ ਗਿਆ। ਸਿਵਲ ਤੇ ਪੁਲਸ ਪ੍ਰਸ਼ਾਸਨ ਨੇ ਸਾਂਝੇ ਤੌਰ ’ਤੇ ਇਹ ਕਾਰਵਾਈ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ; ਦੁਪਹਿਰ 2 ਵਜੇ ਤਕ...
ਥਾਣਾ ਸਾਦਿਕ ਦੇ ਅੰਦਰ ਆਉਦੇ ਸੰਗਤਪੁਰਾ ਰੋਡ ਦੇ ਵਸਨੀਕ ਕ੍ਰਿਸ਼ਨ ਸਿੰਘ ਉਰਫ ਕਿੱਸ਼ੀ ਵੱਲੋਂ ਨਾਜਾਇਜ਼ ਉਸਾਰੀ ਕੀਤੀ ਗਈ ਸੀ। ਕ੍ਰਿਸ਼ਨ ਖਿਲਾਫ ਨਸ਼ੇ ਦੀ ਸਮੱਗਲਿੰਗ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਕੁੱਲ 9 ਕੇਸ ਵੱਖ ਥਾਣਿਆਂ ’ਚ ਪਰਚੇ ਦਰਜ ਹਨ। ਇਸ ਦੀ ਆਮਦਨ ਦਾ ਕੋਈ ਸਾਧਨ ਨਹੀਂ ਹੈ ਪਰ ਉਹ ਘਰ ਪਾ ਰਿਹਾ ਹੈ ਜਾਂ ਨਵੀਂ ਉਸਾਰੀ ਕਰ ਰਿਹਾ ਹੈ ਤੇ ਇਹ ਆਮਦਨ ਨਸ਼ੇ ਤੋਂ ਹੀ ਆ ਰਹੀ ਹੈ। ਉਸ ਖਿਲਾਫ ਬੀ.ਡੀ.ਪੀ.ਓ. ਤੇ ਪੰਚਾਇਤ ਨੇ ਕਾਨੂੰਨੀ ਪ੍ਰਕਿਰਿਆ ਰਾਹੀਂ ਮਤਾ ਪਾ ਕੇ ਦਿੱਤਾ ਸੀ। ਉਸ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ ਪਰ ਕਬਜ਼ਾਕਾਰੀਆਂ ਵਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬੁਲਡੋਜ਼ਰ ਕਾਰਵਾਈ ਕੀਤੀ ਗਈ ਹੈ। ਸਰਪੰਚ ਦੀਸ਼ਾ ਸਿੰਘ ਨੇ ਦੱਸਿਆ ਕਿ ਉਹ ਕ੍ਰਿਸ਼ਨ ਸਿੰਘ ਨੂੰ ਮਾੜੇ ਕੰਮਾਂ ਤੋਂ ਰੋਕਦੇ ਰਹੇ ਹਨ ਤੇ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦੇ ਰਹੇ ਪਰ ਹੁਣ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8