ਯੁੱਧ ਨਸ਼ਿਆਂ ਵਿਰੁੱਧ: ਸੰਗਰੂਰ ਪੁਲਸ ਵੱਲੋਂ 41 ਮੁਕੱਦਮੇ ਦਰਜ; 60 ਮੁਲਜ਼ਮ ਗ੍ਰਿਫ਼ਤਾਰ

Saturday, Nov 22, 2025 - 06:50 PM (IST)

ਯੁੱਧ ਨਸ਼ਿਆਂ ਵਿਰੁੱਧ: ਸੰਗਰੂਰ ਪੁਲਸ ਵੱਲੋਂ 41 ਮੁਕੱਦਮੇ ਦਰਜ; 60 ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ)– ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 15.11.2025 ਤੋਂ 21.11.2025 ਤਕ ਡਰੱਗ ਦੇ 32 ਮੁਕੱਦਮੇ ਦਰਜ ਕਰ ਕੇ 50 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 301 ਗ੍ਰਾਮ ਹੈਰੋਇਨ, 08 ਨਸ਼ੀਲੇ ਟੀਕੇ ਅਤੇ 220 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 09 ਮੁਕੱਦਮੇ ਦਰਜ ਕਰ ਕੇ 10 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 150 ਲੀਟਰ ਸ਼ਰਾਬ ਠੇਕਾ ਦੇਸੀ, 18 ਲੀਟਰ ਸ਼ਰਾਬ ਨਜਾਇਜ਼ ਅਤੇ 300 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ।

ਮਿਤੀ 18.11.2025 ਨੂੰ ਥਾਣਾ ਲਹਿਰਾ ਦੇ ਏਰੀਆ ਵਿੱਚ ਚੋਰੀਆਂ ਕਰਨ ਵਾਲੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ 01 ਮੋਟਰਸਾਇਕਲ ਅਤੇ 5000/- ਰੁਪਏ ਬ੍ਰਾਮਦ ਕਰਵਾਏ ਗਏ। ਮਿਤੀ 20.11.2025 ਨੂੰ ਥਾਣਾ ਭਵਾਨੀਗੜ੍ਹ ਵੱਲੋਂ 02 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ, ਉਹਨਾਂ ਪਾਸੋਂ ਚੋਰੀਸ਼ੁਦਾ 01 ਰਾਈਫਲ 315 ਬੌਰ, 02 ਰੌਂਦ ਅਤੇ 02 ਮੋਟਰਸਾਈਕਲ ਬ੍ਰਾਮਦ ਕਰਵਾਏ ਗਏ। ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਅਰਸੇ ਦੌਰਾਨ ਵੱਖ ਵੱਖ ਗਜ਼ਟਿਡ ਅਫਸਰਾਂ ਵੱਲੋਂ 38 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।
 


author

Anmol Tagra

Content Editor

Related News