''ਯੁੱਧ ਨਸ਼ਿਆਂ ਵਿਰੁੱਧ'': ਤਪਾ ਮੰਡੀ ''ਚ ਵਿਸ਼ੇਸ਼ ਸਰਚ ਆਪ੍ਰੇਸ਼ਨ, ਇਹ ਕੁਝ ਹੋਇਆ ਬਰਾਮਦ

Thursday, Jun 19, 2025 - 01:20 PM (IST)

''ਯੁੱਧ ਨਸ਼ਿਆਂ ਵਿਰੁੱਧ'': ਤਪਾ ਮੰਡੀ ''ਚ ਵਿਸ਼ੇਸ਼ ਸਰਚ ਆਪ੍ਰੇਸ਼ਨ, ਇਹ ਕੁਝ ਹੋਇਆ ਬਰਾਮਦ

ਤਪਾ ਮੰਡੀ (ਸ਼ਾਮ,ਗਰਗ)- ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾਂ-ਨਿਰਦੇਸ਼ਾਂ ‘ਤੇ ਯੁੱਧ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਸ ਸਬ-ਡਵੀਜਨਲ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ‘ਚ ਪੁਲਸ ਨੇ 27 ਗ੍ਰਾਮ ਨਸ਼ੀਲਾ ਪਾਊਡਰ, 40 ਲੀਟਰ ਲਾਹਣ,350 ਨਸ਼ੀਲੀਆਂ ਗੋਲੀਆਂ ਅਤੇ ਇਕ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਲਾਇਟਰ,ਪੱਨੀ ਅਤੇ 10 ਰੁਪਏ ਦਾ ਜਲਿਆ ਹੋਇਆ ਨੋਟ ਬਰਾਮਦ ਕਰਕੇ ਮਾਮਲੇ ਦਰਜ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 9,10 ਤੇ 11 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਸ ਸਬੰਧੀ ਡੀ.ਐੱਸ.ਪੀ ਤਪਾ ‘ਚ ਗੁਰਬਿੰਦਰ ਸਿੰਘ ਨੇ ਇਕ ਪ੍ਰੈਸ ਕਾਨਫਰੰਸ਼ ਦੌਰਾਨ ਐੱਸ.ਐੱਸ.ਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾਂ-ਨਿਰਦੇਸ਼ਾਂ ‘ਤੇ ਦੱਸਿਆ ਕਿ ਪੁਲਸ ਵੱਲੋਂ ਐੱਸ.ਪੀ (ਐਚ) ਰਾਜੇਸ਼ ਛਿੱਬਰ ਦੀ ਅਗਵਾਈ ‘ਚ ਥਾਣਾ ਰੂੜੇਕੇ ਕਲਾਂ,ਭਦੋੜ ਅਤੇ ਤਪਾ ‘ਚ ਚਲਾਏ ਸਰਚ ਅਪ੍ਰੇਸ਼ਨ ਦੋਰਾਨ ਪੁਲਸ ਨੂੰ ਭਾਰੀ ਸਫਲਤਾ ਮਿਲੀ ਹੈ। ਡੀ.ਐਸ.ਪੀ ਤਪਾ ਨੇ ਦੱਸਿਆ ਕਿ ਥਾਣਾ ਮੁੱਖੀ ਤਪਾ ਸਰੀਫ ਖਾਂ ਦੀ ਅਗਵਾਈ ‘ਚ ਥਾਣੇਦਾਰ ਰਣਜੀਤ ਸਿੰਘ ਨੇ ਦੋਸ਼ੀਆਨ ਧਰਮਾ ਪੁੱਤਰ ਗੁਰਮੇਲ ਸਿੰਘ ਵਾਸੀਆਨ ਘੁੰਨਸ ਰੋਡ ਤਪਾ ਅਤੇ ਸੋਨੂੰ ਕੁਮਾਰ ਪੁੱਤਰ ਸ਼ੁਰੇਸ਼ ਕੁਮਾਰ ਵਾਸੀ ਢਿਲਵਾਂ ਰੋਡ ਤਪਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 350 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕਾਬੂ ਕੀਤੇ। 

ਇਸੇ ਤਰ੍ਹਾਂ ਥਾਣਾ ਰੂੜੇਕੇ ਕਲਾਂ ਦੀ ਥਾਣਾ ਮੁੱਖੀ ਰੇਣੂ ਪਰੋਚਾ ਨੇ ਦੋਸ਼ੀ ਰਾਹੁਲ ਪੁੱਤਰ ਪ੍ਰਦੀਪ ਵਾਸੀ ਪੱਤੀ ਰੋਡ ਬਰਨਾਲਾ ਨੂੰ ਗ੍ਰਿਫਤਾਰ ਕਰਕੇ 27 ਗ੍ਰਾਮ ਨਸ਼ੀਲਾ ਪਾਊਡਰ ਤੋਂ ਇਲਾਵਾ ਦੋਸ਼ੀ ਜਗਤਾਰ ਸਿੰਘ ਪੁੱਤਰ ਰੂਪ ਸਿੰਘ ਵਾਸੀ ਰੂੜੇਕੇ ਕਲਾਂ ਨੂੰ ਕਾਬੂ ਕਰਕੇ 40 ਲੀਟਰ ਲਾਹਣ ਬਰਾਮਦ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਭਦੋੜ ਪੁਲਸ ਨੇ ਥਾਣਾ ਮੁੱਖੀ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੋਸ਼ੀ ਸੱਤਪਾਲ ਸਿੰਘ ਉਰਫ ਸੱਤਾ ਪੁੱਤਰ ਗੋਰਾ ਸਿੰਘ ਵਾਸੀ ਭਦੋੜ ਨੂੰ ਗਿ੍ਰਫਤਾਰ ਕਰਕੇ ਉਸ ਪਾਸੋਂ ਇੱਕ ਲਾਇਟਰ,ਪੱਨੀ ਅਤੇ 10 ਰੁਪਏ ਦਾ ਜਲਿਆ ਨੋਟ ਬਰਾਮਦ ਕਰਕੇ ਉਕਤ ਦੋਸ਼ੀਆਨ ਖਿਲਾਫ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ‘ਚ ਪੇਸ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਕਾਂਗਰਸ ਪਾਰਟੀ ਨੇ 6 ਸਾਲਾਂ ਲਈ ਪਾਰਟੀ ਤੋਂ ਬਾਹਰ ਕੱਢੇ 2 ਲੀਡਰ

ਡੀ.ਐੱਸ.ਪੀ ਤਪਾ ਗੁਰਬਿੰਦਰ ਸਿੰਘ ਨੇ ਚੇਤਾਵਨੀ ਦਿੱਤੀ ਕਿ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸਿਆਂ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਸਰਚ ਅਪ੍ਰੇਸ਼ਨ ਦੋਰਾਨ ਵੱਡੀ ਗਿਣਤੀ ‘ਚ ਮਹਿਲਾ,ਮਰਦ ਪੁਲਸ ਮੁਲਾਜਮ ਹਾਜਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News