ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ''ਵਾਰਡ ਅਟੈਂਡੈਂਟ'' ਦੀ ਪ੍ਰੀਖਿਆ ਮੁਲਤਵੀ
Wednesday, Nov 25, 2020 - 06:15 PM (IST)
ਚੰਡੀਗੜ੍ਹ : ਪੰਜਾਬ 'ਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੇ 28 ਨਵੰਬਰ, 2020 ਨੂੰ ਹੋਣ ਵਾਲੀ ਵਾਰਡ ਅਟੈਂਡੈਂਟ ਦੀ ਪ੍ਰੀਖਿਆ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਕੈਪਟਨ-ਸਿੱਧੂ ਦਾ 'ਲੰਚ' ਪੰਜਾਬ ਦੀ ਸਿਆਸਤ 'ਚ ਭਰੇਗਾ ਨਵਾਂ ਰੰਗ
ਇੱਥੇ ਜਾਰੀ ਇੱਕ ਪ੍ਰੈਸ ਬਿਆਨ 'ਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਮਹਿਕਮੇ 'ਚ ਵਾਰਡ ਅਟੈਂਡੈਂਟ ਦੀ ਅਸਾਮੀ ਵਾਸਤੇ ਇਸ ਪ੍ਰੀਖਿਆ 'ਚ ਲਗਭਗ ਡੇਢ ਲੱਖ ਉਮੀਦਵਾਰਾਂ ਦੇ ਹਾਜ਼ਰ ਹੋਣ ਦੀ ਉਮੀਦ ਸੀ।
ਇਹ ਵੀ ਪੜ੍ਹੋ : ਪੰਜਾਬ ਭਵਨ 'ਚ ਵਿਧਾਇਕਾਂ ਦੇ ਕਮਰਿਆਂ ਦੀ ਬੁਕਿੰਗ ਬਾਰੇ ਆਇਆ ਨਵਾਂ ਫ਼ੈਸਲਾ
ਇਹ ਫ਼ੈਸਲਾ ਵੀਡੀਓ ਕਾਨਫਰੰਸ 'ਚ ਲਿਆ ਗਿਆ ਹੈ, ਜਿੱਥੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਉਪ ਕੁਲਪਤੀ ਰਾਜ ਬਹਾਦਰ ਵੀ ਮੌਜੂਦ ਸਨ। ਸਿਹਤ ਮੰਤਰੀ ਸਿੱਧੂ ਨੇ ਦੱਸਿਆ ਕਿ ਪ੍ਰੀਖਿਆ ਦੀ ਅਗਲੀ ਤਾਰੀਖ਼ ਜਲਦ ਹੀ ਐਲਾਨ ਕਰ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਮੀਟਿੰਗ 'ਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ ਵਿਖੇ ਨਰਸਿੰਗ ਅਤੇ ਫਾਰਮੇਸੀ 'ਚ ਬੀ. ਐੱਸ. ਸੀ ਦਾ ਕੋਰਸ ਅਗਲੇ ਸੈਸ਼ਨ 'ਚ ਸ਼ੁਰੂ ਕੀਤਾ ਜਾਵੇਗਾ।