‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਲਵਪ੍ਰੀਤ ਸਿੰਘ ਤੂਫਾਨ ਨੂੰ ਪੁਲਸ ਨੇ ਕੀਤਾ ਰਿਹਾਅ

Friday, Feb 24, 2023 - 06:22 PM (IST)

ਅਜਨਾਲਾ (ਬਿਊਰੋ/ਸਰਬਜੀਤ) : ਅਜਨਾਲਾ ਪੁਲਸ ਵਲੋਂ ਬੀਤੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਵਾਰਿਸ ਪੰਜਾਬ ਜਥੇਬੰਦੀ ਦੇ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਪੁਲਸ ਕਸਟੱਡੀ ਤੋਂ ਰਿਹਾਅ ਹੋਣ ਤੋਂ ਬਾਅਦ ਲਵਪ੍ਰੀਤ ਸਿੰਘ ਤੂਫਾਨ ਨੇ ਕਿਹਾ ਕਿ ਸਿੱਖ ਕੌਮ ਨੂੰ ਇਕੱਠੇ ਹੋ ਕੇ ਰਹਿਣ ਦੀ ਲੋੜ ਹੈ। ਤੂਫਾਨ ਨੇ ਕਿਹਾ ਕਿ ਸਿੱਖ ਹੋਣ ਦੇ ਨਾਤੇ ਉਨ੍ਹਾਂ ਦਾ ਪੂਰਾ ਸਤਿਕਾਰ ਕੀਤਾ ਗਿਆ ਹੈ। ਇਸ ਲਈ ਉਹ ਸਾਰੇ ਪੁਲਸ ਅਫਸਰਾਂ ਦਾ ਧੰਨਵਾਦ ਕਰਦੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤੂਫਾਨ ਨੇ ਕਿਹਾ ਕਿ ਉਹ ਅੰਮ੍ਰਿਤਪਾਲ ਸਿੰਘ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾਣਗੇ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨਗੇ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਵੱਡੀ ਖ਼ਬਰ, ਐੱਸ. ਐੱਸ. ਪੀ. ਨਾਨਕ ਸਿੰਘ ਨੇ ਦਿੱਤਾ ਵੱਡਾ ਬਿਆਨ

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਅਜਨਾਲਾ ਵਿਖੇ ਇਕ ਸ਼ਖਸ ਦੀ ਕੁੱਟਮਾਰ ਦੇ ਦੋਸ਼ ਲੱਗੇ ਸਨ, ਇਸੇ ਮਾਮਲੇ ਵਿਚ ਲਵਪ੍ਰੀਤ ਸਿੰਘ ਤੂਫਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਦਕਿ ਅੰਮ੍ਰਿਤਪਾਲ ਸਿੰਘ ਦਾ ਕਹਿਣਾ ਸੀ ਕਿ ਇਸ ਮਾਮਲੇ ਵਿਚ ਲਵਪ੍ਰੀਤ ਸਿੰਘ ਤੂਫਾਨ ਨਾਲ ਧੱਕਾ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਅਜਨਾਲਾ ਘਟਨਾ ’ਤੇ ਭਾਜਪਾ ਦਾ ਵੱਡਾ ਬਿਆਨ, ਅੰਮ੍ਰਿਤਪਾਲ ਸਿੰਘ ਬਾਰੇ ਆਖੀ ਵੱਡੀ ਗੱਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News