ਵੱਡੀ ਵਾਰਦਾਤ : ਵਾਰਿਸ ਪੰਜਾਬ ਜਥੇਬੰਦੀ ਦੇ ਮੈਂਬਰ ਗੁਰਪ੍ਰੀਤ ਹਾਰੀਨੋ ਦਾ ਗੋਲੀਆਂ ਮਾਰ ਕੇ ਕਤਲ

Wednesday, Oct 09, 2024 - 08:56 PM (IST)

ਵੱਡੀ ਵਾਰਦਾਤ : ਵਾਰਿਸ ਪੰਜਾਬ ਜਥੇਬੰਦੀ ਦੇ ਮੈਂਬਰ ਗੁਰਪ੍ਰੀਤ ਹਾਰੀਨੋ ਦਾ ਗੋਲੀਆਂ ਮਾਰ ਕੇ ਕਤਲ

ਫਰੀਦਕੋਟ (ਜਗਤਾਰ) : ਫਰੀਦਕੋਟ ਦੇ ਪਿੰਡ ਹਰੀ ਨੌਂ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਹਰੀਨੋ (32) ਵੱਜੋਂ ਹੋਈ। ਗੋਲੀਬਾਰੀ ਦੀ ਵਾਪਰੀ ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।

ਜਾਣਕਾਰੀ ਮੁਤਾਬਿਕ ਫਰੀਦਕੋਟ ਦੇ ਪਿੰਡ ਹਰੀ ਨੋਂ ਵਿਖੇ ਗੁਰਪ੍ਰੀਤ ਸਿੰਘ ਨਾਮਕ ਨੌਜਵਾਨ ਪੰਚਾਇਤੀ ਚੋਣਾਂ 'ਚ ਸਰਪੰਚ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਕਰ ਕੇ ਘਰ ਵਾਪਿਸ ਜਾ ਰਿਹਾ ਸੀ ਕਿ ਦੂਜੇ ਪਾਸਿਓ ਇੱਕ ਬਾਇਕ ਤੇ ਸਵਾਰ ਤਿੰਨ ਅਣਪਛਾਤੇ ਬੰਦੇ ਆਉਦੇ ਹੀ ਉਸ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਚ ਗੁਰਪ੍ਰੀਤ ਨੂੰ ਚਾਰ ਗੋਲ਼ੀਆਂ ਲੱਗਦੀਆਂ ਹਨ ਅਤੇ ਹਮਲਾਵਰ ਉਥੋਂ ਫ਼ਰਾਰ ਹੋ ਗਏ। ਜ਼ਖਮੀ ਹਾਲਤ 'ਚ ਗੁਰਪ੍ਰੀਤ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤ ਐਲਾਨ ਕਰ ਦਿੱਤਾ।

ਦੱਸ ਦਈਏ ਕਿ ਗੁਰਪ੍ਰੀਤ ਸਿੰਘ ਲਗਾਤਾਰ ਬੇਅਦਬੀਆ ਮਾਮਲਿਆ ਦੇ ਇਨਸਾਫ ਦੀ ਲੜਾਈ 'ਚ ਸੁਖਰਾਜ ਸਿੰਘ ਨਾਲ ਜੁੜਿਆ ਰਿਹਾ ਹੈ ਅਤੇ ਹਰੀ ਨੋਂ ਟਾਕ ਨਾਮਕ ਆਪਣਾ ਯੂ ਟਿਊਬ ਚੈੱਨਲ ਚਲਾਉਂਦਾ ਸੀ ਤੇ ਪੰਥਕ ਜਥੇਬੰਦੀਆਂ ਨਾਲ ਜੁੜਿਆ ਹੋਇਆ ਸੀ। ਗੁਰਪ੍ਰੀਤ ਸਿੰਘ ਹਰੀਨੋ ਵਾਰਸ ਪੰਜਾਬ ਜਥੇਬੰਦੀ ਦਾ ਮੈਂਬਰ ਸੀ ਤੇ ਸ਼ੁਰੂ ਤੋਂ ਹੀ ਦੀਪ ਸਿੱਧੂ ਦੇ ਨਾਲ ਜੁੜਿਆ ਹੋਇਆ ਸੀ ਤੇ ਕੁਝ ਸਮੇਂ ਤੋਂ ਅੰਮ੍ਰਿਤਪਾਲ ਅਤੇ ਕੁੱਝ ਸਿੱਖ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਗੁਰਪ੍ਰੀਤ ਵੱਲੋਂ ਕੀਤੀ ਜਾ ਰਹੀ ਸੀ। ਸੂਤਰਾਂ ਮੁਤਾਬਕ ਪਿਛਲੇ ਸਮੇਂ ਦੇ ਵਿੱਚ ਗੁਰਪ੍ਰੀਤ ਸਿੰਘ ਨੂੰ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ।

ਇਸ ਮੌਕੇ ਸੁਖਰਾਜ ਸਿੰਘ ਨੇ ਦੱਸਿਆ ਕਿ ਕੁਝ ਅਣਪਛਾਤੇ ਬੰਦੇ ਬਾਇਕ ਤੇ ਆਕੇ ਗੁਰਪ੍ਰੀਤ ਦਾ ਘਰ ਪੁੱਛਦੇ ਹਨ ਅਤੇ ਫਿਰ ਉਸਦੇ ਪਿੱਛੇ ਜਾਕੇ ਉਸਤੇ ਫਾਇਰਿੰਗ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੁਲਸ ਨੂੰ ਇਸ ਮਾਮਲੇ ਚ ਗੰਭੀਰਤਾ ਨਾਲ ਜਾਂਚ ਕਰ ਕਾਤਲਾਂ ਦਾ ਪਤਾ ਕਰੇ ਅਤੇ ਇਸ ਦੇ ਪਿੱਛੇ ਅਸਲ ਦੋਸ਼ੀਆਂ ਦੀ ਪਹਿਚਾਣ ਕਰੇ। ਉਧਰ ਡੀਐੱਸਪੀ ਸ਼ਮਸ਼ੇਰ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਜਲਦ ਦੋਸ਼ੀਆਂ ਦਾ ਪਤਾ ਲਗਾਇਆ ਜਾਵੇਗਾ।


author

Baljit Singh

Content Editor

Related News