'ਵਾਰਿਸ ਪੰਜਾਬ ਦੇ' ਨੇ ਪਪਲਪ੍ਰੀਤ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

Saturday, Aug 22, 2026 - 05:57 PM (IST)

'ਵਾਰਿਸ ਪੰਜਾਬ ਦੇ' ਨੇ ਪਪਲਪ੍ਰੀਤ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅੰਮ੍ਰਿਤਸਰ : ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਪਪਲਪ੍ਰੀਤ ਸਿੰਘ ਨੂੰ ਮਜੀਠਾ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਪਲਪ੍ਰੀਤ ਸਿੰਘ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ। ਇਹ ਐਲਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸ਼ੁੱਕਰਵਾਰ ਨੂੰ ਮਜੀਠਾ ਹਲਕੇ ਵਿਚ ਇਕ ਪ੍ਰੋਗਰਾਮ ਦੌਰਾਨ ਕੀਤਾ। ਤਰਸੇਮ ਸਿੰਘ ਨੇ ਕਿਹਾ ਕਿ ਪਪਲਪ੍ਰੀਤ ਸਿੰਘ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰ ਵਜੋਂ ਮਜੀਠਾ ਤੋਂ ਚੋਣ ਲੜਨਗੇ।

ਇਹ ਵੀ ਪੜ੍ਹੋ : ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ ਪੰਗਾ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪਪਲਪ੍ਰੀਤ ਸਿੰਘ 10 ਅਪ੍ਰੈਲ 2025 ਤੱਕ ਐੱਨ. ਐੱਸ. ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਦੇ ਨਾਲ ਨਜ਼ਰਬੰਦ ਰਿਹਾ ਸੀ। ਐੱਨ. ਐੱਸ. ਏ. ਅਧੀਨ ਉਸਦੀ ਨਜ਼ਰਬੰਦੀ ਖਤਮ ਹੋਣ ਤੋਂ ਬਾਅਦ ਉਸਨੂੰ ਪੰਜਾਬ ਤਬਦੀਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026 ਦੇ ਕੁੱਝ ਮਹੀਨਿਆਂ 'ਚ ਹੀ ਟੁੱਟੇ ਰਿਕਾਰਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News