‘ਵੰਦੇ ਭਾਰਤ ਐਕਸਪ੍ਰੈੱਸ’ ਦਾ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ’ਤੇ ਭਰਵਾਂ ਸਵਾਗਤ
Thursday, Oct 13, 2022 - 07:45 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ) : ਹਿਮਾਚਲ ਪ੍ਰਦੇਸ਼ ਦੇ ਊਨਾ ਤੋਂ ਦਿੱਲੀ ਲਈ ਨਵੀਂ ਸ਼ੁਰੂ ਹੋਈ ਰੇਲਗੱਡੀ ‘ਵੰਦੇ ਭਾਰਤ ਐਕਸਪ੍ਰੈੱਸ’ ਨੂੰ ਊਨਾ ਵਿਖੇ ਹਰੀ ਝੰਡੀ ਦੇ ਕੇ ਰਵਾਨਾ ਕਰਨ ਉਪਰੰਤ ਇਸ ਟ੍ਰੇਨ ਦਾ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ।
ਸਵਾਗਤ ਕਰਨ ਮੌਕੇ ਵਿਸ਼ੇਸ਼ ਤੌਰ 'ਤੇ ਕੇਂਦਰੀ ਮੰਤਰੀ ਸੋਮਪ੍ਰਕਾਸ਼, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਅਤੇ ਜੀਵਨ ਗੁਪਤਾ, ਸਾਬਕਾ ਕੈਬਨਿਟ ਮੰਤਰੀ ਕੇਵਲ ਢਿੱਲੋਂ ਅਤੇ ਬਲਬੀਰ ਸਿੰਘ ਸਿੱਧੂ, ਸਾਬਕਾ ਡੀਜੀਪੀ ਸਰਬਜੀਤ ਸਿੰਘ ਵਿਰਕ, ਪਰਮਿੰਦਰ ਸਿੰਘ ਬਰਾੜ, ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਜਤਿੰਦਰ ਅਠਵਾਲ, ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬੰਗਾ, ਨੰਗਲ ਮੰਡਲ ਦੇ ਪ੍ਰਧਾਨ ਰਾਜੇਸ਼ ਚੌਧਰੀ, ਸ੍ਰੀ ਅਨੰਦਪੁਰ ਸਾਹਿਬ ਮੰਡਲ ਦੇ ਪ੍ਰਧਾਨ ਐਡਵੋਕੇਟ ਸਤਵੀਰ ਰਾਣਾ ਸਮੇਤ ਹਜ਼ਾਰਾਂ ਭਾਜਪਾ ਵਰਕਰ ਤੇ ਸ਼ਹਿਰ ਵਾਸੀ ਮੌਜੂਦ ਰਹੇ।
ਊਨਾ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਇਸ ਟਰੇਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਉਪਰੰਤ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਆਪ ਵੀ ਇਸ ਟਰੇਨ ’ਚ ਬੈਠ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ। ਇਸ ਉਪਰੰਤ ਉਹ ਦਿੱਲੀ ਲਈ ਵੀ ਨਾਲ ਹੀ ਰਵਾਨਾ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਆਦਮਪੁਰ ਏਅਰਪੋਰਟ ਪੁੱਜੇ PM ਮੋਦੀ ਦਾ DGP ਗੌਰਵ ਯਾਦਵ ਤੇ ਭਾਜਪਾ ਆਗੂ ਰਾਜੇਸ਼ ਬਾਘਾ ਵੱਲੋਂ ਨਿੱਘਾ ਸੁਆਗਤ