ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਸਾਈਕਲ ਯਾਤਰਾ ਦਾ ਨਿੱਘਾ ਸਵਾਗਤ
Thursday, Nov 20, 2025 - 10:36 PM (IST)
ਅੰਮ੍ਰਿਤਸਰ (ਸਰਬਜੀਤ) - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਇਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਚੱਲੀ ਸਾਈਕਲ ਯਾਤਰਾ ਦਾ ਅੱਜ ਗੁਰਦੁਆਰਾ ਗੁਰੂ ਕਾ ਮਹਿਲ, ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਬੁੱਢਾ ਦਲ ਵੱਲੋਂ ਬਾਬਾ ਭਗਤ ਸਿੰਘ, ਮੈਨੇਜਰ ਪਰਮਜੀਤ ਸਿੰਘ ਬਾਜਵਾ, ਬਾਬਾ ਗਗਨਦੀਪ ਸਿੰਘ ਵੱਲੋਂ ਖਾਲਸਾਈ ਰਵਾਇਤ ਮੁਤਾਬਕ ਭਰਵਾ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਮਨਜੀਤ ਸਿੰਘ ਜੀਕੇ ਨੂੰ ਸਿਰਪਾਓ, ਦੋਸ਼ਾਲਾ ਭੇਟ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿ ਰਘਬੀਰ ਸਿੰਘ ਹੈਡ ਗ੍ਰੰਥੀ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸਤਿਬੀਰ ਸਿੰਘ ਧਾਮੀ, ਸ਼ਾਹਬਾਜ ਸਿੰਘ, ਭਗਵੰਤ ਸਿੰਘ, ਬਿਕਰਮ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਹਰਜਿੰਦਰ ਸਿੰਘ ਮਰਵਾਹ, ਹਰਪਾਲ ਸਿੰਘ ਵਾਲੀਆ ਆਦਿ ਹਾਜ਼ਰ ਸਨ।
