ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਮੁੜ ਵਧ ਸਕਦੈ ਘੱਗਰ ਦਰਿਆ ਦਾ ਪਾਣੀ, Alert ਜਾਰੀ

Sunday, Aug 31, 2025 - 01:35 PM (IST)

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਮੁੜ ਵਧ ਸਕਦੈ ਘੱਗਰ ਦਰਿਆ ਦਾ ਪਾਣੀ, Alert ਜਾਰੀ

ਸਮਾਣਾ/ਪਾਤੜਾਂ (ਸੁਖਦੀਪ ਸਿੰਘ ਮਾਨ)- ਘਨੌਰ ਅਤੇ ਸਨੌਰ ਖੇਤਰਾਂ ਵਿੱਚ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਹੁਣ ਘੱਟ ਗਿਆ ਹੈ ਪਰ ਇਹ ਪਾਣੀ ਸਮਾਣਾ ਅਤੇ ਪਾਤੜਾਂ ਖੇਤਰ ਦੇ ਖੇਤਾਂ ਵਿੱਚੋਂ ਲੰਘ ਸਕਦਾ ਹੈ। ਇਸ ਤੋਂ ਇਲਾਵਾ ਟਾਂਗਰੀ ਅਤੇ ਮਾਰਕੰਡਾ ਤੋਂ ਆਉਣ ਵਾਲਾ ਪਾਣੀ ਸਮਾਣਾ ਪਾਤੜਾਂ ਖੇਤਰ ਵਿੱਚ ਘੱਗਰ ਦਰਿਆ ਦਾ ਪੱਧਰ ਵਧਾ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ! ਜਾਣੋ ਸਤੰਬਰ ਮਹੀਨੇ 'ਚ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ

ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਸਰਾਲਾ ਘੱਗਰ ਸਥਾਨ 'ਤੇ ਪਾਣੀ ਦਾ ਪੱਧਰ ਵੀ 13 ਫੁੱਟ ਤੱਕ ਘਟ ਗਿਆ ਹੈ ਅਤੇ ਹੋਰ ਘੱਟ ਰਿਹਾ ਹੈ। ਟਾਂਗਰੀ ਮਾਰਕੰਡਾ ਦੇ ਪੱਧਰ ਦੇ ਆਧਾਰ 'ਤੇ ਸਮਾਣਾ ਪਾਤੜਾਂ ਖੇਤਰਾਂ ਲਈ ਸਲਾਹਕਾਰੀ ਜਾਰੀ ਕੀਤੀ ਜਾਂਦੀ ਹੈ। ਬੇਸ਼ੱਕ ਇਸ ਵੇਲੇ ਸਥਿਤੀ ਕਾਬੂ ਹੇਠ ਹੈ ਪਰ ਪਟਿਆਲਾ ਸਬ ਡਿਵੀਜ਼ਨ ਅਤੇ ਸਮਾਣਾ/ਸ਼ੁਤਰਾਣਾ ਹਲਕਿਆਂ ਦੇ ਪਿੰਡ ਉਲਟਪੁਰ, ਦੁੜਦ, ਮਰਦਾਹੇੜੀ, ਮਰੌੜੀ, ਸਪਰਹੇੜੀ, ਰਤਨਹੇੜੀ, ਅਸਮਾਨਪੁਰ, ਹਰਚੰਦਪੁਰਾ, ਬਾਦਸ਼ਾਹਪੁਰ, ਰਸੌਲੀ, ਮਤੌਲੀ, ਤੇਈਪੁਰ, ਕਾਂਗਥਲਾ, ਗੁਰੂਨਾਨਕ ਪੁਰਾ, ਸਾਗਰਾ, ਜੋਗੇਵਾਲ, ਗੁਲਾਹੜ ਆਦਿ ਪ੍ਰਭਾਵਿਤ ਹੋ ਸਕਦੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਨਾਲ ਭਾਰੀ ਤਬਾਹੀ! ਪਿਛਲੇ 24 ਘੰਟਿਆਂ ’ਚ 4711 ਹੜ੍ਹ ਪੀੜਤ ਸੁਰੱਖਿਅਤ ਥਾਵਾਂ ’ਤੇ ਪਹੁੰਚਾਏ

ਇਸ ਲਈ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਹੈ ਕਿ ਉਹ ਪਾਣੀ ਦੇ ਵਹਾਅ ਨੇੜੇ ਨਾ ਜਾਣ ਅਤੇ ਚੌਕਸ ਰਹਿਣ ਪਰ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ‘ਤੇ ਯਕੀਨ ਨਾ ਕਰੋ। ਜੇਕਰ ਜ਼ਿਆਦਾ ਪਾਣੀ ਆਉਣ ਦੀ ਕੋਈ ਸੂਚਨਾ ਹੋਵੇ ਤਾਂ ਤੁਰੰਤ ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੰਟਰੋਲ ਰੂਮ ਨੰਬਰ 0175-2350550 ਤੇ 2358550 ਉਪਰ ਸੂਚਿਤ ਕੀਤਾ ਜਾਵੇ।

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਦਿਨ ਭਾਰੀ ਮੀਂਹ! ਘਰੋਂ ਨਿਕਲਣ ਤੋਂ ਪਹਿਲਾਂ ਰਹੋ ਸਾਵਧਾਨ, ਇਨ੍ਹਾਂ ਜ਼ਿਲ੍ਹਿਆਂ ਲਈ Alert

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News